ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਲਈ ਈਰਾਨ ਦੀ ਯਾਤਰਾ ਸੰਬੰਧੀ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਮੰਤਰਾਲੇ ਨੇ ਨਾਗਰਿਕਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਭਾਰਤੀਆਂ ਨੂੰ ਫਰਜ਼ੀ ਰੁਜ਼ਗਾਰ ਦੇ ਵਾਅਦੇ ਕਰਕੇ ਈਰਾਨ ਬੁਲਾਇਆ ਗਿਆ ਅਤੇ ਫਿਰ ਅਪਰਾਧਿਕ ਗਿਰੋਹਾਂ ਵੱਲੋਂ ਅਗਵਾ ਕੀਤਾ ਗਿਆ। ਇਨ੍ਹਾਂ ਗਿਰੋਹਾਂ ਨੇ ਬੰਧਕ ਬਣਾਏ ਗਏ ਲੋਕਾਂ ਤੋਂ ਫਿਰੌਤੀ ਦੀ ਮੰਗ ਕੀਤੀ ਹੈ।
ਸ਼ੁੱਕਰਵਾਰ ਸ਼ਾਮ ਨੂੰ ਵਿਦੇਸ਼ ਮੰਤਰਾਲੇ ਨੇ ਇੱਕ ਅਡਵਾਇਜ਼ਰੀ ਜਾਰੀ ਕੀਤੀ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਰੁਜ਼ਗਾਰ ਜਾਂ ਵੀਜ਼ਾ-ਫ੍ਰੀ ਐਂਟਰੀ ਵਰਗੇ ਕਿਸੇਵੀ ਆਫਰ ਦੇ ਲਾਲਚ ਵਿਚ ਨਾ ਆਉਣ ਦੀ ਸਲਾਹ ਦਿੱਤੀ ਗਈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਈਰਾਨੀ ਸਰਕਾਰ ਭਾਰਤੀਆਂ ਨੂੰ ਸਿਰਫ ਸੈਰ-ਸਪਾਟੇ ਦੇ ਉਦੇਸ਼ਾਂ ਲਈ ਵੀਜ਼ਾ-ਫ੍ਰੀ ਐਂਟਰੀ ਦਿੰਦੀ ਹੈਸ ਰੁਜ਼ਗਾਰ ਜਾਂ ਹੋਰ ਉਦੇਸ਼ਾਂ ਲਈ ਵੀਜ਼ਾ-ਫ੍ਰੀ ਐਂਟਰੀ ਦਾ ਕੋਈ ਪ੍ਰਬੰਧ ਨਹੀਂ ਹੈ।

ਮੰਤਰਾਲੇ ਨੇ ਕਿਹਾ ਕਿ ਅਪਰਾਧਿਕ ਗਿਰੋਹਾਂ ਨਾਲ ਜੁੜੇ ਏਜੰਟ ਭਾਰਤੀ ਨਾਗਰਿਕਾਂ ਨੂੰ ਫ੍ਰੀ ਵੀਜ਼ਾ ਅਤੇ ਨੌਕਰੀ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਈਰਾਨ ਬੁਲਾਉਂਦੇ ਹਨ, ਜਿੱਥੇ ਉਨ੍ਹਾਂ ਨੂੰ ਅਗਵਾ ਕਰ ਲਿਆ ਜਾਂਦਾ ਹੈ। ਫਿਰ ਪੀੜਤਾਂ ਦੇ ਪਰਿਵਾਰਾਂ ਤੋਂ ਫਿਰੌਤੀ ਦੀ ਮੰਗ ਕੀਤੀ ਜਾਂਦੀ ਹੈ।
ਵਿਦੇਸ਼ ਮੰਤਰਾਲੇ ਨੇ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਕਿ ਜੋ ਏਜੰਟ ਰੁਜ਼ਗਾਰ ਜਾਂ ਹੋਰ ਕਾਰਨਾਂ ਕਰਕੇ ਈਰਾਨ ਵਿੱਚ ਵੀਜ਼ਾ-ਫ੍ਰੀ ਐਂਟਰੀ ਦਾ ਵਾਅਦਾ ਕਰਦੇ ਹਨ, ਉਹ ਅਪਰਾਧਿਕ ਗਿਰੋਹਾਂ ਨਾਲ ਜੁੜੇ ਹੋ ਸਕਦੇ ਹਨ। ਅਜਿਹੇ ਵਿਅਕਤੀਆਂ ਤੋਂ ਸਾਵਧਾਨ ਰਹੋ।
ਇਹ ਵੀ ਪੜ੍ਹੋ : ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਵੱਡੇ ਅਫਸਰ ਸਸਪੈਂਡ, CM ਨੇ ਲਿਆ ਐਕਸ਼ਨ
ਸਰਕਾਰ ਨੇ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਪੇਸ਼ਕਸ਼ਾਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਪੇਸ਼ਕਸ਼ ਦੀ ਤੁਰੰਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























