Freezing winds will increase cold: ਰਾਜਧਾਨੀ ਦਿੱਲੀ ਵਿੱਚ ਬਰਫੀਲਿਆਂ ਤੇ ਤੇਜ਼ ਹਵਾਵਾਂ ਕਾਰਨ ਠੰਡ ਵਿੱਚ ਵਾਧਾ ਹੋਵੇਗਾ । ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਐਤਵਾਰ ਤੋਂ ਬਾਅਦ ਤਿੰਨ ਦਿਨਾਂ ਤੱਕ 20 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ । ਇਸ ਨਾਲ ਜਿੱਥੇ ਪ੍ਰਦੂਸ਼ਣ ਸਾਫ ਹੋਵੇਗਾ, ਉੱਥੇ ਹੀ ਤਾਪਮਾਨ ਵਿੱਚ ਦੋ ਡਿਗਰੀ ਤੱਕ ਦੀ ਕਮੀ ਆਵੇਗੀ। ਲਗਾਤਾਰ ਬਾਰਿਸ਼ ਤੇ ਬੱਦਲਾਂ ਕਾਰਨ ਪਿਛਲੇ ਚਾਰ ਦਿਨਾਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ ਸੀ। ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਹਾਲਾਂਕਿ, ਆਸਮਾਨ ਸਾਫ ਹੋਣ ਕਾਰਨ ਸ਼ੁੱਕਰਵਾਰ ਸਵੇਰੇ ਇਸ ਵਿੱਚ ਲਗਭਗ 4 ਡਿਗਰੀ ਤੋਂ ਵੀ ਵੱਧ ਦੀ ਕਮੀ ਆਈ।
ਦਿੱਲੀ ਦੇ ਸਫਦਰਜੰਗ ਮੌਸਮ ਕੇਂਦਰ ਵਿੱਚ ਸਵੇਰ ਦਾ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਹ ਅਜੇ ਵੀ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਪਰ, ਵੀਰਵਾਰ ਦੇ ਮੁਕਾਬਲੇ ਇਸ ਵਿੱਚ 4 ਡਿਗਰੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿਨ ਦਾ ਵੱਧ ਤੋਂ ਵੱਧ ਤਾਪਮਾਨ 16.9 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ । ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 19.9 ਡਿਗਰੀ ਸੈਲਸੀਅਸ ਰਿਹਾ ਸੀ । ਜਿਸਦੇ ਨਾਲ ਦਿੱਲੀ ਦਾ ਜ਼ਫਰਪੁਰ ਖੇਤਰ ਸਭ ਤੋਂ ਠੰਡਾ ਰਿਹਾ। ਇੱਥੇ ਵੱਧ ਤੋਂ ਵੱਧ ਦਿਨ ਦਾ ਤਾਪਮਾਨ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸ਼ਾਮ ਦੇ ਸਮੇਂ ਬਾਰਿਸ਼ ਵੀ ਹੋਈ । ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਰਾਤ ਵੇਲੇ ਵੀ ਕੁਝ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਹਾਲਾਂਕਿ, ਬਹੁਤ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਪਰ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਸ਼ਨੀਵਾਰ ਸਵੇਰੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਉਮੀਦ ਹੈ।
ਦੱਸ ਦੇਈਏ ਕਿ ਦੂਜੇ ਪਾਸੇ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਹਵਾ ਦੀ ਰਫ਼ਤਾਰ ਐਤਵਾਰ ਤੋਂ ਵਧੇਗੀ। ਐਤਵਾਰ ਨੂੰ ਹਵਾ ਦੀ ਰਫ਼ਤਾਰ 16 ਕਿਲੋਮੀਟਰ ਪ੍ਰਤੀ ਘੰਟੇ ਤੱਕ ਰਹਿ ਸਕਦੀ ਹੈ, ਜਦਕਿ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਹਵਾ ਦੀ ਰਫ਼ਤਾਰ 20 ਤੋਂ 25 ਕਿਲੋਮੀਟਰ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਕਾਰਨ ਠੰਡ ਵੱਧ ਵੱਧ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 16 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।