ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਇੱਥੇ ਬਾਰਿਸ਼ ਦੇ ਨਾਲ ਬਰਫ਼ਬਾਰੀ ਦੇਖਣ ਨੂੰ ਮਿਲੀ ਹੈ। ਬਰਫ਼ਬਾਰੀ ਦੇ ਕਾਰਨ ਕਈ ਰਸਤੇ ਬੰਦ ਹੋ ਗਏ ਹਨ। ਇਸ ਕਾਰਨ ਆਵਾਜਾਈ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਵਾਈ ਸੇਵਾਵਾਂ ਵਿੱਚ ਕਾਫ਼ੀ ਦੇਰੀ ਹੋ ਰਹੀ ਹੈ। ਟ੍ਰੇਨ ਸੇਵਾਵਾਂ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ। ਭਾਰੀ ਬਰਫ਼ਬਾਰੀ ਕਾਰਨ ਹਾਈਵੇ ਬਲਾਕ ਕਰ ਦਿੱਤਾ ਗਿਆ ਹੈ।
ਰੇਲਵੇ ਲਾਈਨ ‘ਤੇ ਜੰਮੀ ਬਰਫ਼ ਨੂੰ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਬਰਫ਼ ਹਟਣ ਤੱਕ ਟ੍ਰੇਨ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬਰਫ਼ ਸਾਫ਼ ਹੁੰਦਿਆਂ ਹੀ ਰੇਲਵੇ ਆਪਣੀ ਆਵਾਜਾਈ ਮੁੜ ਸ਼ੁਰੂ ਕਰ ਦੇਵੇਗਾ। ਬਰਫ਼ ਸਾਫ਼ ਹੋਣ ਤੋਂ ਬਾਅਦ ਪਹਿਲਾਂ WDS 4 ਜਾਵੇਗੀ। ਉਸ ਸਤੋਂ ਬਾਅਦ ਫਿਰ ਟ੍ਰੇਨ ਚੱਲਣ ਦੀ ਉਮੀਦ ਹੈ। ਦੱਸ ਦੇਈਏ ਕਿ ਬੀਤੀ ਰਾਤ ਹੋਈ ਭਾਰੀ ਬਰਫ਼ਬਾਰੀ ਕਾਰਨ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ
ਸ਼੍ਰੀਨਗਰ ਵਿੱਚ ਐਤਵਾਰ ਨੂੰ ਭਰੇ ਬਰਫ਼ਬਾਰੀ ਦੇਖਣ ਨੂੰ ਮਿਲੀ। ਲਗਭਗ ਰਾਤ 3 ਵਜੇ ਤੋਂ ਇਸ ਇਲਾਕੇ ਵਿੱਚ ਬਰਫ਼ਬਾਰੀ ਸ਼ੁਰੂ ਹੋਈ। ਕਈ ਥਾਵਾਂ ‘ਤੇ 2 ਤੋਂ 3 ਇੰਚ ਬਰਫ਼ ਪਈ ਹੈ। ਜਿਸ ਕਾਰਨ ਇਲਾਕੇ ਵਿੱਚ ਠੰਡ ਵਿੱਚ ਵਾਧਾ ਹੋ ਗਿਆ ਹੈ। ਇੱਥੋਂ ਦਾ ਤਾਪਮਾਨ ਫਿਲਹਾਲ 3 ਡਿਗਰੀ ਹੈ, ਪਰ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਕਈ ਗੱਡੀਆਂ ਦੇ ਉੱਪਰ ਬਰਫ਼ ਜਮ੍ਹਾ ਹੋ ਗਈ ਹੈ।
ਦੱਸ ਦੇਈਏ ਕਿ ਜੰਮੂ ਵਿੱਚ ਬੀਤੀ ਰਾਤ ਹੋਈ ਬਰਫ਼ਬਾਰੀ ਦੇ ਕਾਰਨ ਸੜਕਾਂ ਤੇ ਰੇਲਵੇ ਪਟੜੀਆਂ ‘ਤੇ ਬਰਫ਼ ਦੀ ਚਾਦਰ ਚੜ੍ਹ ਗਈ ਹੈ। ਜਿਸਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬਰਫ਼ਬਾਰੀ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਵਾਈ ਸੇਵਾਵਾਂ ਵਿੱਚ ਵੀ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਵੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇੱਥੇ ਬਾਰਿਸ਼ ਤੇ ਬਰਫਬਾਰੀ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: