Fresh snowfall in Kashmir: ਸ੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸ੍ਰੀਨਗਰ ਅਤੇ ਘਾਟੀ ਦੇ ਕੁਝ ਹੋਰ ਇਲਾਕਿਆਂ ਵਿੱਚ ਸ਼ਨੀਵਾਰ ਨੂੰ ਤਾਜ਼ਾ ਬਰਫਬਾਰੀ ਹੋਈ, ਜਿਸ ਕਾਰਨ ਇੱਥੇ ਹਵਾਈ ਅੱਡੇ ‘ਤੇ ਜਹਾਜ਼ਾਂ ਦੀ ਉਡਾਣ ਵਿੱਚ ਵਿਘਨ ਪਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਦੱਸਿਆ ਕਿ ਤਾਜ਼ਾ ਬਰਫਬਾਰੀ ਸ਼ੁਰੂਆਤੀ ਘੰਟਿਆਂ ਵਿੱਚ ਸ਼ੁਰੂ ਹੋਈ। ਇਸ ਹਫਤੇ ਦੇ ਸ਼ੁਰੂ ਵਿੱਚ ਲਗਾਤਾਰ ਚਾਰ ਦਿਨਾਂ ਤੱਕ ਬਰਫਬਾਰੀ ਹੋਈ, ਜਿਸ ਤੋਂ ਬਾਅਦ ਹਰ ਪਾਸੇ ਬਰਫ ਦੀ ਚਾਦਰ ਦਿਖਾਈ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਸਵੇਰੇ 8.30 ਵਜੇ ਤੱਕ ਚਾਰ ਇੰਚ ਬਰਫਬਾਰੀ ਹੋਈ । ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਕੁਲਗਾਮ ਵਿੱਚ 5 ਇੰਚ, ਅਨੰਤਨਾਗ ਵਿੱਚ 3, ਸ਼ੋਪੀਆਂ ਵਿੱਚ 3 ਅਤੇ ਪੁਲਵਾਮਾ ਵਿੱਚ 4 ਇੰਚ ਬਰਫਬਾਰੀ ਦਰਜ ਕੀਤੀ ਗਈ । ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਵਿੱਚ 2 ਇੰਚ ਬਰਫਬਾਰੀ ਹੋਈ, ਜਦੋਂ ਕਿ ਮੱਧ ਕਸ਼ਮੀਰ ਦੇ ਬਡਗਾਮ ਅਤੇ ਗੈਂਡਰਬਲ ਜ਼ਿਲ੍ਹਿਆਂ ਵਿੱਚ 3 ਇੰਚ ਬਰਫਬਾਰੀ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਗੁਲਮਰਗ ਦੇ ਮਸ਼ਹੂਰ ਸਕੀ ਰਿਜੋਰਟ ਅਤੇ ਦੱਖਣ ਵਿੱਚ ਪਹਿਲਗਾਮ ਸੈਲਾਨੀ ਸਥਾਨ ‘ਤੇ ਬਰਫ ਪੈਣ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਦੀ ਦੇ ਕੁਝ ਹੋਰ ਇਲਾਕਿਆਂ ਵਿੱਚ ਵੀ ਮੀਂਹ ਪਿਆ । ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਦੂਰ ਦੁਰਾਡੇ ਥਾਵਾਂ ‘ਤੇ ਬਹੁਤ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਸੀ । ਵਿਭਾਗ ਨੇ ਇਹ ਵੀ ਕਿਹਾ ਕਿ ਭਾਰੀ ਬਰਫਬਾਰੀ ਦੀ ਭਵਿੱਖਬਾਣੀ ਨਹੀਂ ਕੀਤੀ ਜਾ ਰਹੀ ਹੈ ਅਤੇ ਮੌਸਮ 14 ਜਨਵਰੀ ਤੱਕ ਸੁੱਕੇ ਰਹਿਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ 260 ਕਿਲੋਮੀਟਰ ਲੰਬਾ ਰਾਜਮਾਰਗ ਇਸ ਹਫਤੇ ਦੇ ਸ਼ੁਰੂ ਵਿੱਚ ਭਾਰੀ ਬਰਫਬਾਰੀ ਅਤੇ ਜਮੀਨ ਖਿਸਕਣ ਕਾਰਨ ਬੰਦ ਹੋ ਗਿਆ ਸੀ, ਜਿਸ ਨੂੰ ਸ਼ੁੱਕਰਵਾਰ ਨੂੰ ਸਾਫ ਕਰ ਦਿੱਤਾ ਗਿਆ ਅਤੇ ਸਭ ਤੋਂ ਪਹਿਲੇ ਫਸੇ ਵਾਹਨਾਂ ਨੂੰ ਜਾਣ ਦੀ ਆਗਿਆ ਦਿੱਤੀ ਗਈ ਸੀ ਪਰ ਇੱਥੇ ਕਿਸੇ ਵੀ ਨਵੇਂ ਟ੍ਰੈਫਿਕ ਦੀ ਆਗਿਆ ਨਹੀਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਇਹ ਵੀ ਦੇਖੋ: ਰਾਜੇਵਾਲ ਨੇ ਬਿਨਾਂ ਪਰਵਾਹ ਕੀਤਿਆਂ ਕਰ ਦਿੱਤਾ ਏਂਨਾਂ ਵੱਡਾ ਐਲਾਨ ਕਿ ਮੋਦੀ ਸਰਕਾਰ ਦੀ ਤਾਂ….