ਨਰਿੰਦਰ ਮੋਦੀ ਅੱਜ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ-ਨਾਲ ਕੈਬਨਿਟ ਵਿਚ ਸ਼ਾਮਲ ਹੋਣ ਵਾਲੇ ਮੰਤਰੀ ਵੀ ਹੁੰ ਲੈ ਸਕਦੇ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਨਾਲ ਸਾਰੀਆਂ ਸਹਿਯੋਗੀ ਪਾਰਟੀਆਂ ਦੇ ਦਿੱਗਜ਼ ਨੇਤਾਵਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਲਈ ਫੋਨ ਜਾ ਚੁੱਕਾ ਹੈ ਜਿਨ੍ਹਾਂ ਕੋਲ ਫੋਨ ਆਇਆ, ਉਨ੍ਹਾਂ ਨੇ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਅੱਜ ਸਵੇਰੇ ਨਰਿੰਦਰ ਮੋਦੀ ਵੱਲੋਂ ਚਾਹ ਪਾਰਟੀ ਦਿੱਤੀ ਗਈ ਜਿਸ ਵਿਚ ਜੋਧਪੁਰ ਲੋਕ ਸਭਾ ਸੀਟ ਤੋਂ ਲਗਾਤਾਰ ਤੀਜੀ ਵਾਰ ਸਾਂਸਦ ਪਹੁੰਚਣ ਵਾਲੇ ਗਜੇਂਦਰ ਸਿੰਘ ਸ਼ੇਖਾਵਤ ਵੀ ਸ਼ਾਮਲ ਹੋਏ। ਅਜਿਹੇ ਵਿਚ ਤੈਅ ਹੈ ਕਿ ਗਜੇਂਦਰ ਸਿੰਘ ਸ਼ੇਖਾਵਤ ਨੂੰ ਤੀਜੀ ਵਾਰ ਵੀ ਮੰਤਰੀ ਮੰਡਲ ਵਿਚ ਜਗ੍ਹਾ ਮਿਲਣ ਵਾਲੀ ਹੈ।
ਸ਼ੇਖਾਵਤ ਨੇ ਮੰਤਰੀ ਬਣਾਏ ਜਾਣ ‘ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਤੀਜੀ ਵਾਰ ਆਪਣੀ ਟੀਮ ਵਿਚ ਸ਼ਾਮਲ ਕਰਕੇ ਉਨ੍ਹਾਂ ਨੂੰ ਦੇਸ਼ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਸਿਤ ਬਣਾਉਣ ਦਾ ਪ੍ਰਧਾਨ ਮੰਤਰੀ ਦਾ ਸੰਕਲਪ ਅਤੇ ਜਿਹੜੇ ਮੁੱਦਿਆਂ ਨੂੰ ਲੈ ਕੇ ਅਸੀਂ ਚੋਣ ਵਿਚ ਜਨਤਾ ਦੇ ਵਿਚ ਗਏ ਸੀ, ਉਸ ਨੂੰ ਪੂਰਨ ਵਚਨਬੱਧਾ ਨਾਲ ਪੂਰਾ ਕੀਤਾ ਜਾਵੇਗਾ। ਅਸੀਂ ਟੀਮ ਬਣਾ ਕੇ ਕੰਮ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬੀ ਵਿਦਿਆਰਥੀ ਦਾ ਕੈਨੇਡਾ ‘ਚ ਕਤ/ਲ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਯੁਵਰਾਜ ਗੋਇਲ
ਮੋਦੀ ਸਰਕਾਰ 3.0 ਦੇ ਸਹੁੰ ਚੁੱਕਣ ਦੇ ਨਾਲ ਹੀ ਅੱਜ ਕੇਂਦਰ ਵਿਚ NDA ਦੀ ਸਰਕਾਰ ਬਣ ਜਾਵੇਗੀ। ਨਰਿੰਦਰ ਮੋਦੀ ਅੱਜ ਸ਼ਾਮ 7.15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਤੇ ਉਨ੍ਹਾਂ ਦੇ ਨਾਲ 40 ਹੋਰ ਸਾਂਸਦ ਵੀ ਮੰਤਰੀ ਅਹੁਦੇ ਦੀ ਸਹੁੰ ਲੈ ਸਕਦੇ ਹਨ। ਹਾਲਾਂਕਿ ਅਜੇ ਇਸ ਦੀ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਕੁੱਲ 8000 ਮਹਿਮਾਨ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਵਿਚ ਕਈ ਵਿਦੇਸ਼ੀ ਮਹਿਮਾਨ ਵੀ ਹਨ।
ਵੀਡੀਓ ਲਈ ਕਲਿੱਕ ਕਰੋ -: