ਕਿਸਾਨ ਅੰਦੋਲਨ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 26 ਨਵੰਬਰ ਨੂੰ ਹੀ ਕਿਸਾਨ ਦਿੱਲੀ ਦੀ ਹੱਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਸਰਹੱਦ ‘ਤੇ ਪਹੁੰਚ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਰਾਜਧਾਨੀ ਦੀ ਸਰਹੱਦ ‘ਤੇ ਪੁਲਿਸ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ ਜਦੋਂ ਤੱਕ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੱਤਰ ਲਿਖ ਕੇ ਆਪਣੀਆਂ ਮੰਗਾਂ ਦੱਸੀਆਂ ਹਨ।
ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਨੂੰ 1 ਸਾਲ ਪੂਰਾ ਹੋ ਗਿਆ ਹੈ। ਇੱਥੋਂ ਦੇ ਕਿਸਾਨਾਂ ਵਿੱਚ ਬਹੁਤ ਹਿੰਮਤ ਹੈ ਜੋ 1 ਸਾਲ ਤੋਂ ਅੰਦੋਲਨ ਕਰ ਰਹੇ ਹਨ। ਪਰ ਸਰਕਾਰ ਧਿਆਨ ਨਹੀਂ ਦੇ ਰਹੀ। ਐੱਮਐੱਸਪੀ ਦਾ ਸਵਾਲ ਵੱਡਾ ਹੈ, ਫਿਰ ਵੀ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ 700 ਕਿਸਾਨ ਸ਼ਹੀਦ ਹੋਏ, ਹੁਣ ਉਸ ‘ਤੇ ਗੱਲ ਕਰੋ।
ਵੀਡੀਓ ਲਈ ਕਲਿੱਕ ਕਰੋ -: