ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਛਾਉਣੀ ਦੇ ਬਰਾੜ ਸਕੁਏਅਰ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ। ਬਿਪਿਨ ਰਾਵਤ ਅਤੇ ਮਧੁਲਿਕਾ ਰਾਵਤ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਆਪਣੇ ਮਾਤਾ-ਪਿਤਾ ਦਾ ਅੰਤਿਮ ਸੰਸਕਾਰ ਕੀਤਾ।

ਸੀਡੀਐਸ ਜਨਰਲ ਬਿਪਿਨ ਰਾਵਤ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਹੋਰ ਦੇਸ਼ਾਂ ਦੇ ਵੱਡੇ ਅਧਿਕਾਰੀ ਸ਼ਮਸ਼ਾਨਘਾਟ ਪਹੁੰਚੇ ਸਨ। ਜਨਰਲ ਬਿਪਿਨ ਰਾਵਤ ਦੀ ਅੰਤਿਮ ਯਾਤਰਾ ਦੌਰਾਨ ਲੋਕਾਂ ਨੇ ਸੜਕਾਂ ‘ਤੇ ਖੜ੍ਹੇ ਹੋ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਹਨ। ਸੀਡੀਐਸ ਬਿਪਿਨ ਰਾਵਤ ਦੀ ਆਖਰੀ ਯਾਤਰਾ ਦੌਰਾਨ ਨਾਗਰਿਕਾਂ ਨੇ “ਜਦ ਤੱਕ ਸੂਰਜ ਚੰਨ ਰਹੇਗਾ, ਬਿਪਿਨ ਜੀ ਦਾ ਨਾਮ ਰਹੇਗਾ” ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋ : SIM ਰੱਖਣ ਦੇ ਬਦਲੇ ਨਿਯਮ, ਸਰਕਾਰ ਨੇ ਜਾਰੀ ਕੀਤਾ ਇਹ ਹੁਕਮ, ਜਾਣੋ ਨਹੀਂ ਤਾਂ ਬੰਦ ਹੋ ਸਕਦੀ ਹੈ ਸਿਮ
ਇਸ ਤੋਂ ਪਹਿਲਾਂ ਜਦੋਂ ਸੀਡੀਐਸ ਬਿਪਿਨ ਰਾਵਤ ਦੀ ਦੇਹ ਤਿਰੰਗੇ ਵਿੱਚ ਲਿਪਟੀ ਰਾਜਧਾਨੀ ਦਿੱਲੀ ਪਹੁੰਚੀ ਤਾਂ ਮਾਹੌਲ ਗਮਗੀਨ ਸੀ। 8 ਦਸੰਬਰ ਨੂੰ ਦੁਪਹਿਰ ਦੇ ਸਮੇਂ ਤਾਮਿਲਨਾਡੂ ਦੇ ਕੂਨੂਰ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹੈਲੀਕਾਪਟਰ ਵਿੱਚ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਆਪਣੀ ਪਤਨੀ ਮਧੁਲਿਕਾ ਦੇ ਨਾਲ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet






















