ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਲੈ ਕੇ ਸੂਬੇ ਦਾ ਸਿਆਸੀ ਪਾਰਾ ਵੀ ਚੜ੍ਹਿਆ ਹੋਇਆ ਹੈ। ਇਸ ਵਿਚਕਾਰ ਪਾਰਟੀਆਂ ‘ਚ ਆਉਣ-ਜਾਣ ਯਾਨੀ ਕਿ ਪਾਰਟੀਆਂ ਬਦਲਣ ਦਾ ਸਿਲਸਿਲਾ ਵੀ ਜਾਰੀ ਹੈ।
ਇਸ ਦੌਰਾਨ ਮੰਗਲਵਾਰ ਨੂੰ ਸਾਬਕਾ ਫੌਜ ਮੁਖੀ ਜਨਰਲ ਜੇ.ਜੇ ਸਿੰਘ ਵੀ ਭਾਰਤੀ ਜਨਤਾ ਪਾਰਟੀ (BJP ) ‘ਚ ਸ਼ਾਮਿਲ ਹੋ ਗਏ ਹਨ। ਸਾਬਕਾ ਫੌਜ ਮੁਖੀ ਜਨਰਲ ਜੇ.ਜੇ ਸਿੰਘ ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਵਿੱਚ ਸਨ। ਇਸ ਤੋਂ ਪਹਿਲਾ ਸਾਬਕਾ ਫੌਜ ਮੁਖੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੜੀਆਂ ਸੀ।
ਸਿਆਸਤ ਦੀ ਸ਼ੁਰੂਆਤ – ਜਨਰਲ ਜੇ. ਜੇ. ਸਿੰਘ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਵੀ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਕੀਤੀ ਸੀ। ਇਨ੍ਹਾਂ ਚੋਣਾਂ ਦੌਰਾਨ ਅਕਾਲੀ ਦਲ ਨੇ ਜੇ. ਜੇ. ਸਿੰਘ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਪਰ ਇਨ੍ਹਾਂ ਚੋਣਾਂ ਵਿੱਚ ਜੇ. ਜੇ. ਸਿੰਘ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਹੱਥੋਂ 60609 ਵੋਟਾਂ ਦੇ ਵੱਡੇ ਫਰਕ ਨਾਲ ਹਾਰ ਗਏ ਸਨ।
ਇਹ ਵੀ ਪੜ੍ਹੋ : ਪੈਸੇ ਖੁੱਲ੍ਹੇ ਕਰਾਉਣ ਦੇ ਚੱਕਰ ‘ਚ ਚਮਕੀ ਪੇਂਟਰ ਦੀ ਕਿਸਮਤ, ਇਨਾਮ ‘ਚ ਜਿੱਤੇ 12 ਕਰੋੜ
ਜਰਨਲ ਜੋਗਿੰਦਰ ਜਸਵੰਤ ਸਿੰਘ ਭਾਰਤੀ ਫੌਜ ਦੇ 22ਵੇਂ ਮੁਖੀ ਰਹੇ। ਭਾਰਤੀ ਫੌਜ ਦੇ ਮੁਖੀ ਬਣਨ ਵਾਲੇ ਉਹ ਪਹਿਲੇ ਸਿੱਖ ਹਨ। ਉਨ੍ਹਾਂ ਨੇ 31 ਜਨਵਰੀ 2005 ਤੋਂ 30 ਸਤੰਬਰ 2007 ਤੱਕ ਬਤੌਰ ਮੁਖੀ ਫੌਜ ਦੀ ਕਮਾਨ ਸੰਭਾਲੀ ਸੀ। ਫੌਜ ਵਿੱਚੋਂ ਰਿਟਾਇਰਮੈਂਟ ਤੋਂ ਬਾਅਦ ਉਹ 27 ਜਨਵਰੀ 2008 ਵਿੱਚ ਅਰੁਣਾਚਲ ਪ੍ਰਦੇਸ਼ ਦੇ ਗਵਰਨਰ ਬਣੇ। ਜੇ ਜੇ ਸਿੰਘ ਸਾਲ 1961 ਵਿੱਚ ਫੌਜ ਵਿੱਚ ਭਰਤੀ ਹੋਏ ਸਨ। ਉਨ੍ਹਾਂ ਦੀਆਂ ਪਿਛਲੀਆਂ ਦੋ ਪੀੜੀਆਂ ਫੌਜ ਵਿੱਚ ਸਨ। ਜੇ.ਜੇ ਸਿੰਘ ਪਰਮ ਵਸ਼ਿਸ਼ਟ ਸੇਵਾ ਮੈਡਲ, ਅਤਿ ਵਸ਼ਿਸ਼ਟ ਸੇਵਾ ਮੈਡਲ, ਵਸ਼ਿਸ਼ਟ ਸੇਵਾ ਮੈਡਲ ਸਮੇਤ 20 ਮੈਡਲਾਂ ਨਾਲ ਸਨਮਾਨਿਤ ਹਨ।
ਵੀਡੀਓ ਲਈ ਕਲਿੱਕ ਕਰੋ -: