Goa free coronavirus treatment: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ਦੇ ਬਹੁਤ ਸਾਰੇ ਅਜਿਹੇ ਹਨ ਜਿੱਥੇ ਬੈੱਡਾਂ ਦੀ ਘਾਟ ਤੇ ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਦੀ ਮੌਤ ਹੋ ਰਹੀ ਹੈ। ਜਿਸ ਕਾਰਨ ਦੇਸ਼ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਇਸੇ ਵਿਚਾਲੇ ਗੋਆ ਸਰਕਾਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ GMCH ਵਿੱਚ ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਹੋਈ ਹੈ । ਸਰਕਾਰ ਨੇ ਕਿਹਾ ਕਿ ਆਕਸੀਜਨ ਦੀ ਘਾਟ ਅਤੇ ਮੌਤ ਦੋਵਾਂ ਨੂੰ ਆਪਸ ਵਿੱਚ ਜੋੜਿਆ ਨਹੀਂ ਜਾ ਸਕਦਾ। ਇਸਦੇ ਨਾਲ ਹੀ ਰਾਜ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਐਲਾਨ ਕੀਤਾ ਕਿ ਗੋਆ ਦੇ ਸਾਰੇ ਨਿੱਜੀ ਹਸਪਤਾਲਾਂ ਵਿੱਚ ਕੋਰੋਨਾ ਦਾ ਇਲਾਜ ਮੁਫਤ ਵਿੱਚ ਕੀਤਾ ਜਾਵੇਗਾ।
ਦਰਅਸਲ, ਗੋਆ ਸਰਕਾਰ ਨੇ ਰਾਜ ਵਿੱਚ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਸਾਰੇ 21 ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਭਰਤੀ ਦਾ ਅਧਿਕਾਰ 17 ਮਈ ਤੋਂ ਆਪਣੇ ਹੱਥ ਵਿੱਚ ਲੈਣ ਦਾ ਫੈਸਲਾ ਕੀਤਾ ਹੈ । ਸਰਕਾਰ ਨੇ ਇਹ ਕਦਮ ਵੱਖ-ਵੱਖ ਨਿਯਮਾਂ ਦੀ ਉਲੰਘਣਾ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ । ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਇਸ ਕਦਮ ਨਾਲ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਰਗੇ ਹਸਪਤਾਲਾਂ ’ਤੇ ਬੋਝ ਘੱਟ ਹੋਵੇਗਾ।
ਗੌਰਤਲਬ ਹੈ ਕਿ ਬੀਤੇ ਚਾਰ ਦਿਨਾਂ ਵਿੱਚ ਜੀਐਮਸੀਐਚ ਵਿੱਚ ਇਲਾਜ ਕਰਵਾ ਰਹੇ 75 ਪੀੜਤਾਂ ਦੀ ਮੌਤ ਹੋ ਗਈ, ਜਿਸ ਨੇ ਪ੍ਰਸ਼ਾਸਨ ਲਈ ਚੇਤਾਵਨੀ ਦੀ ਘੰਟੀ ਵਜਾ ਦਿੱਤੀ ਹੈ। ਰਾਜ ਸਰਕਾਰ ਦੇ ਫੈਸਲੇ ਦਾ ਕਾਰਨ ਦੱਸਦੇ ਹੋਏ ਸਾਵੰਤ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਉਨ੍ਹਾਂ ਦੇ ਉੱਥੇ ਉਪਲਬਧ ਕੁੱਲ ਬੈੱਡਾਂ ਵਿੱਚੋਂ 50 ਪ੍ਰਤੀਸ਼ਤ ਬੈੱਡ ਕੋਵਿਡ-19 ਮਰੀਜ਼ਾਂ ਲਈ ਰਾਖਵੇਂ ਨਹੀਂ ਕਰ ਰਹੇ ਹਨ ।
ਇਹ ਵੀ ਪੜ੍ਹੋ: ਕਾਂਗਰਸ ਸੰਸਦ ਮੈਂਬਰ ਰਾਜੀਵ ਸਾਤਵ ਦਾ ਕੋਰੋਨਾ ਕਾਰਨ ਦਿਹਾਂਤ, ਪੁਣੇ ਦੇ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ
ਦੱਸ ਦੇਈਏ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ, “ਸਾਡੇ ਸਾਹਮਣੇ ਬਹੁਤ ਸਾਰੀਆਂ ਘਟਨਾਵਾਂ ਆਈਆਂ ਜਦੋਂ ਪ੍ਰਾਈਵੇਟ ਹਸਪਤਾਲਾਂ ਨੇ DDSSY ਸਕੀਮ (ਰਾਜ ਸਰਕਾਰ ਦੀ ਮੈਡੀਕਲ ਬੀਮਾ ਯੋਜਨਾ) ਅਧੀਨ ਕੋਵਿਡ-19 ਮਰੀਜ਼ਾਂ ਨੂੰ ਇਲਾਜ ਨਹੀਂ ਮੁਹੱਈਆ ਕਰਵਾਇਆ।” ਉਨ੍ਹਾਂ ਨੇ ਕਿਹਾ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਜਿਨ੍ਹਾਂ ਵਿੱਚ ਨਿੱਜੀ ਹਸਪਤਾਲਾਂ ਨੂੰ ਮਰੀਜ਼ਾਂ ਤੋਂ ਵਧੇਰੇ ਫੀਸਾਂ ਵਸੂਲਦੇ ਪਾਇਆ ਗਿਆ ।
ਇਹ ਵੀ ਦੇਖੋ: ਘਰ ਦੀ ਛੱਤ ‘ਤੇ ਪੂਰਾ ਦਾ ਪੂਰਾ ਖੇਤ! ਹੁਣ Oxygen ਵੀ ਮਿਲ ਰਹੀ ਹੈ,ਖਾਲਸ ਫੱਲ ਵੀ ਤੇ ਸਬਜੀਆਂ ਵੀ