ਗੋਆ ਦੇ ਉੱਤਰੀ ਜ਼ਿਲ੍ਹੇ ਵਿੱਚ ਸਥਿਤ ਅਰਪੋਰਾ ਵਿਚ ਸ਼ਨੀਵਾਰ ਦੇਰ ਰਾਤ ਇੱਕ ਮਸ਼ਹੂਰ ਨਾਈਟ ਕਲੱਬ ਵਿੱਚ ਅੱਗ ਲੱਗ ਗਈ, ਜਿਸ ਵਿੱਚ 23 ਲੋਕਾਂ ਦੀ ਮੌਤ ਹੋ ਗਈ। ਇਹ ਕਲੱਬ ਪਿਛਲੇ ਸਾਲ ਹੀ ਖੁੱਲ੍ਹਿਆ ਸੀ ਅਤੇ ਸੈਲਾਨੀਆਂ ਵਿੱਚ ਕਾਫ਼ੀ ਮਸ਼ਹੂਰ ਹੋ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਲਿਖਿਆ, “ਗੋਆ ਦੇ ਅਰਪੋਰਾ ਵਿੱਚ ਅੱਗ ਲੱਗਣ ਦੀ ਘਟਨਾ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਂ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨਾਲ ਸਥਿਤੀ ਬਾਰੇ ਗੱਲ ਕੀਤੀ ਹੈ। ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ। ਜ਼ਖਮੀਆਂ ਨੂੰ 50,000 ਰੁਪਏ ਮਿਲਣਗੇ।”

ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਰਸੋਈ ਵਿੱਚ ਸਿਲੰਡਰ ਫਟਣ ਕਾਰਨ ਲੱਗੀ ਅੱਗ, ਕਲੱਬ ਦੇ ਕਿਚਨ ਏਰੀਆ ਵਿੱਚ ਅੱਧੀ ਰਾਤ 12:00 ਵਜੇ ਦੇ ਕਰੀਬ ਖਾਣਾ ਪਕਾਇਆ ਜਾ ਰਿਹਾ ਸੀ। ਇਸ ਦੌਰਾਨ ਇੱਕ ਗੈਸ ਸਿਲੰਡਰ ਵੱਡੇ ਧਮਾਕੇ ਨਾਲ ਫਟ ਗਿਆ, ਅਤੇ ਅੱਗ ਪੂਰੇ ਅਹਾਤੇ ਵਿੱਚ ਫੈਲ ਗਈ। ਧਮਾਕਾ ਇੰਨਾ ਜਬਰਦਸਤ ਸੀ ਕਿ ਨੇੜੇ ਰਹਿਣ ਵਾਲੇ ਲੋਕ ਵੀ ਦਹਿਲ ਗਏ। ਅੱਗ ਅਤੇ ਧੂੰਆਂ ਫੈਲ ਗਿਆ, ਜਿਸ ਕਾਰਨ ਅੰਦਰ ਮੌਜੂਦ ਲੋਕਾਂ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ।
ਇਹ ਵੀ ਪੜ੍ਹੋ : ਬਲਵਾਨ ਖੋਖਰ ਨੂੰ ਹਾਈਕੋਰਟ ਨੇ ਦਿੱਤੀ ਫਰਲੋ, 1984 ਮਾਮਲੇ ‘ਚ ਕੱਟ ਰਿਹੈ ਉਮਰਕੈਦ ਦੀ ਸਜ਼ਾ
ਜਿਵੇਂ ਹੀ ਧਮਾਕਾ ਹੋਇਆ, ਲੋਕ ਚੀਕਾਂ ਮਾਰਦੇ ਹੋਏ ਬਾਹਰ ਭੱਜਣ ਲੱਗੇ ਅਤੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਗੋਆ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਆਲੋਕ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ 12.04 ਵਜੇ ਇੱਕ ਕਾਲ ਆਈ ਅਤੇ ਪੁਲਿਸ, ਫਾਇਰ ਯੂਨਿਟ ਅਤੇ ਐਂਬੂਲੈਂਸ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਥੋੜ੍ਹੀ ਦੇਰ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ, ਪਰ ਉਦੋਂ ਤੱਕ ਬਹੁਤ ਸਾਰੇ ਲੋਕ ਪਹਿਲਾਂ ਹੀ ਦਮ ਘੁੱਟਣ ਜਾਂ ਸੜਨ ਨਾਲ ਮਰ ਚੁੱਕੇ ਸਨ।
ਵੀਡੀਓ ਲਈ ਕਲਿੱਕ ਕਰੋ -:
























