ਓਡੀਸ਼ਾ ਦੇ ਬਾਲਾਸੋਰ ‘ਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ‘ਚ 288 ਲੋਕਾਂ ਦੀ ਮੌਤ ਹੋ ਗਈ ਜਦਕਿ 900 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਨੂੰ ਲੈ ਕੇ ਦੇਸ਼ ਭਰ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਦੇਸ਼ ਦੇ ਕਈ ਨੇਤਾਵਾਂ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਦੇ ਪ੍ਰੋਗਰਾਮਾਂ ‘ਚ ਵੀ ਬਦਲਾਅ ਕੀਤੇ ਗਏ ਹਨ। ਪੀਐਮ ਮੋਦੀ ਸ਼ਨੀਵਾਰ ਨੂੰ ਮੁੰਬਈ-ਗੋਆ ਲਈ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਹਰੀ ਝੰਡੀ ਦਿਖਾਉਣ ਵਾਲੇ ਸਨ। ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ, ਪੀਐਮ ਨੇ ਟਵੀਟ ਕੀਤਾ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਵੀ ਗੱਲ ਕੀਤੀ। ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਬਹਾਨਗਾ ਬਾਜ਼ਾਰ ‘ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ ‘ਤੇ ਡਿੱਗ ਗਏ। ਉਨ੍ਹਾਂ ਕਿਹਾ, ”ਇਹ ਪਟੜੀ ਤੋਂ ਉਤਰੇ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ। ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਮਾਲ ਗੱਡੀ ਨਾਲ ਟਕਰਾ ਗਏ, ਜਿਸ ਕਾਰਨ ਮਾਲ ਗੱਡੀ ਵੀ ਹਾਦਸੇ ਦੀ ਲਪੇਟ ‘ਚ ਆ ਗਈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਰਾਸ਼ਟਰਪਤੀ ਦ੍ਰੋਪਦੀ ਮੁਰਮੂ , ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਤੋਂ ਲੈ ਕੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਤੱਕ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੇ ਕਾਂਗਰਸੀ ਆਗੂਆਂ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਇਸ ਦਰਦਨਾਕ ਹਾਦਸੇ ਸਬੰਧੀ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਹੈ। ਰੇਲ ਹਾਦਸੇ ‘ਚ ਜ਼ਖਮੀ ਹੋਏ ਕਈ ਲੋਕਾਂ ਨੂੰ ਸੋਰੋ, ਗੋਪਾਲਪੁਰ ਅਤੇ ਖੰਤਾਪਾੜਾ ਦੇ ਸਿਹਤ ਕੇਂਦਰਾਂ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਕਈ ਲੋਕਾਂ ਨੂੰ ਬਾਲਾਸੋਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।