ਗੂਗਲ ਦੇ CEO ਸੁੰਦਰ ਪਿਚਾਈ ਨੇ ਵੀਰਵਾਰ ਨੂੰ ਕਿਹਾ ਕਿ ਕੰਪਨੀ ਸਥਾਨਕ ਕਾਨੂੰਨਾਂ ਦਾ ਪਾਲਣ ਕਰਨ ਲਈ ਅਤੇ ਸਰਕਾਰਾਂ ਨਾਲ ਰਚਨਾਤਮਕ ਰੂਪ ਨਾਲ ਜੁੜਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰਾਂ ਤੇਜ਼ੀ ਨਾਲ ਵਿਕਸਿਤ ਹੋ ਰਹੇ ਟੈਕਨੋਲੋਜੀ ਸੈਕਟਰ ਨਾਲ ਤਾਲਮੇਲ ਬਿਠਾਉਣ ਲਈ ਨਿਯਾਮਿਕ ਢਾਂਚੇ ਬਣਾਉਂਦੀ ਹੈ।
ਦਰਅਸਲ, ਪਿਚਾਈ ਨੇ ਏਸ਼ੀਆ ਪ੍ਰਸ਼ਾਂਤ ਖ਼ੇਤਰ ਦੇ ਇੱਕ ਵਰਚੁਅਲ ਸੰਮੇਲਨ ਵਿੱਚ ਕਿਹਾ ਕਿ ਇਹ ਸਪੱਸ਼ਟ ਰੂਪ ਨਾਲ ਸ਼ੁਰੂਆਤੀ ਦਿਨ ਹਨ ਅਤੇ ਸਾਡੇ ਸਥਾਨਕ ਦਲ ਬਹੁਤ ਰੁਝੇ ਹਨ, ਅਸੀਂ ਹਮੇਸ਼ਾ ਹਰ ਦੇਸ਼ ਵਿੱਚ ਸਥਾਨਕ ਕਾਨੂੰਨਾਂ ਦਾ ਸਨਮਾਨ ਕਰਦੇ ਹਾਂ ਅਤੇ ਅਸੀਂ ਰਚਨਾਤਮਕ ਰੂਪ ਨਾਲ ਕੰਮ ਕਰਦੇ ਹਾਂ ।
ਇਹ ਵੀ ਪੜ੍ਹੋ: ਪੰਜਾਬ ਨੇ ਕੋਰੋਨਾ ਵੈਕਸੀਨ ਦੇ ਸਰਟੀਫਿਕੇਟ ਤੋਂ ਹਟਾਈ PM ਮੋਦੀ ਦੀ ਫੋਟੋ, ਜਾਣੋ ਕੀ ਹੈ ਕਾਰਨ
ਸਾਡੇ ਕੋਲ ਸਪੱਸ਼ਟ ਪਾਰਦਰਸ਼ਤਾ ਰਿਪੋਰਟ ਹੈ। ਜਦੋਂ ਅਸੀਂ ਸਰਕਾਰੀ ਅਨੁਰੋਧਾਂ ਦਾ ਅਨੁਪਾਲਣ ਕਰਦੇ ਹਾਂ ਤਾਂ ਅਸੀਂ ਇਸ ਦਾ ਉਲੇਖ ਆਪਣੀ ਪਾਰਦਰਸ਼ਤਾ ਰਿਪੋਰਟ ਵਿੱਚ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਇੱਕ ਸੁਤੰਤਰ ਅਤੇ ਖੁੱਲ੍ਹਾ ਇੰਟਰਨੈੱਟ ਬੁਨਿਆਦੀ ਗੱਲ ਹੈ ਅਤੇ ਭਾਰਤ ਵਿੱਚ ਇਸ ਦੀਆਂ ਲੰਬੀਆਂ ਪਰੰਪਰਾਵਾਂ ਹਨ । ਉਨ੍ਹਾਂ ਕਿਹਾ ਕਿ ਇੱਕ ਕੰਪਨੀ ਦੇ ਰੂਪ ਵਿੱਚ ਅਸੀਂ ਸੁਤੰਤਰ ਅਤੇ ਖੁੱਲ੍ਹੇ ਇੰਟਰਨੈੱਟ ਦੇ ਮੁੱਲਾਂ ਅਤੇ ਇਸ ਨਾਲ ਹੋਣ ਵਾਲੇ ਲਾਭਾਂ ਬਾਰੇ ਸਪੱਸ਼ਟ ਰੂਪ ਨਾਲ ਜਾਣਦੇ ਹਾਂ ਅਤੇ ਅਸੀਂ ਇਸ ਦੀ ਵਕਾਲਤ ਕਰਦੇ ਹਾਂ । ਅਸੀਂ ਦੁਨੀਆ ਭਰ ਦੇ ਰੈਗੁਲੇਟਰਾਂ ਨਾਲ ਰਚਨਾਤਮਕ ਰੂਪ ਨਾਲ ਜੁੜਦੇ ਹਾਂ, ਅਸੀਂ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਭਾਗ ਲੈਂਦੇ ਹਾਂ।
ਇਹ ਵੀ ਪੜ੍ਹੋ: ASI ਜਬਰ ਜਨਾਹ ਮਾਮਲੇ ‘ਚ ਹਾਈਕੋਰਟ ਨੇ ਬਠਿੰਡਾ ਪੁਲਿਸ ਦਿੱਤਾ ਝੱਟਕਾ, ਬਣਾਈ ਨਵੀਂ SIT
ਦੱਸ ਦੇਈਏ ਕਿ ਸਰਕਾਰ ਨੇ ਨਵੇਂ ਡਿਜੀਟਲ ਨਿਯਮਾਂ ਦਾ ਬਚਾਅ ਕਰਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ ਨਿੱਜਤਾ ਦੇ ਅਧਿਕਾਰ ਦਾ ਸਨਮਾਨ ਕਰਦੀ ਹੈ ਅਤੇ Whatsapp ਵਰਗੇ ਸੰਦੇਸ਼ ਮੰਚਾਂ ਨੂੰ ਨਵੇਂ ਆਈ.ਟੀ. ਨਿਯਮਾਂ ਤਹਿਤ ਚਿੰਨ੍ਹਿਤ ਸੰਦੇਸ਼ਾਂ ਦੇ ਮੂਲ ਸਰੋਤ ਦੀ ਜਾਣਕਾਰੀ ਦੇਣ ਲਈ ਕਹਿਣਾ ਨਿੱਜਤਾ ਦਾ ਉਲੰਘਣ ਨਹੀਂ ਹੈ । ਇਸ ਦੇ ਨਾਲ ਹੀ ਸਰਕਾਰ ਨੇ ਸੋਸ਼ਲ ਮੀਡੀਆ ਕੰਪਨੀਆਂ ਕੋਲੋਂ ਨਵੇਂ ਨਿਯਮਾਂ ਨੂੰ ਲੈ ਕੇ ਅਨੁਪਾਲਣ ਰਿਪੋਰਟ ਮੰਗੀ ਹੈ।
ਇਹ ਵੀ ਦੇਖੋ: ਦੋ ਏਐੱਸਆਈਜ਼ ਦੇ ਕਤਲ ਦਾ ਮਾਮਲਾ, ਪਿਤਾ ‘ਤੇ ਇਲਜ਼ਾਮ, ਮਾਂ ਤੇ 4 ਸਾਲ ਦਾ ਮਾਸੂਮ ਪੁਲਿਸ ਹਿਰਾਸਤ ‘ਚ ?