Government constitutes 259 member panel: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ 259 ਮੈਂਬਰੀ ਇੱਕ ਉੱਚ ਪੱਧਰੀ ਰਾਸ਼ਟਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣਗੇ। ਪੀਐੱਮ ਮੋਦੀ ਦੀ ਪ੍ਰਧਾਨਗੀ ਵਿੱਚ ਗਠੀਏ ਇਸ ਕਮੇਟੀ ਵਿੱਚ ਕੇਂਦਰੀ ਮੰਤਰੀਆਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਕਮੇਟੀ ਵਿੱਚ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ, ਸਾਬਕਾ ਪ੍ਰਧਾਨਮੰਤਰੀਮਨਮੋਹਨ ਸਿੰਘ, ਮੁੱਖ ਜੱਜ ਐੱਸ.ਏ. ਬੋਬੜੇ, ਲੋਕਸਭਾ ਪ੍ਰਧਾਨ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੜਕ ਅਤੇ ਆਵਾਜਾਈ ਮੰਤਰੀ ਨਿਤੀਨ ਗਡਕਰੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਐੱਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਣੀ ਸਮੇਤ ਕਈ ਨਾਮ ਸ਼ਾਮਿਲ ਹਨ।
ਇਸ ਕਮੇਟੀ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਯੂਪੀ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਸੁਪਰੀਮੋ ਮਾਇਆਵਤੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਕਲਾ ਅਤੇ ਸੱਭਿਆਚਾਰ ਦੇ ਨਾਲ-ਨਾਲ ਖੇਡ ਜਗਤ ਦੀਆਂ ਸਖਸ਼ੀਅਤਾਂ ਨੂੰ ਵੀ ਇਸ ਕਮੇਟੀ ਵਿੱਚ ਜਗ੍ਹਾ ਦਿੱਤੀ ਗਈ ਹੈ। ਕੇਂਦਰੀ ਸੱਭਿਆਚਾਰ ਮੰਤਰਾਲੇ ਵੱਲੋਂ ਕਮੇਟੀ ਨੂੰ ਦੱਸਿਆ ਗਿਆ ਹੈ ਕਿ ਉਹ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਲਈ ਆਯੋਜਿਤ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਕੰਮ ਕਰੇਗੀ।
ਦੱਸ ਦੇਈਏ ਕਿ ਆਜ਼ਾਦੀ ਦੇ ਜਸ਼ਨ ਦੇ ਯਾਦਗਾਰ ਵਿੱਚ ਹੋਣ ਵਾਲੇ ਆਯੋਜਨ ਨੂੰ ਲੈ ਕੇ ਪਹਿਲੀ ਬੈਠਕ 8 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ। 12 ਮਾਰਚ ਤੋਂ ਜਸ਼ਨ ਦੀ ਸ਼ੁਰੂਆਤ ਹੋਵੇਗੀ, ਜੋ ਕਿ 75 ਹਫ਼ਤੇ ਤੱਕ ਮਨਾਈ ਜਾਵੇਗੀ।
ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”