Government farmer groups talks : ਸੁਪਰੀਮ ਕੋਰਟ ਦੀ ਸੁਣਵਾਈ ਤੋਂ ਇਲਾਵਾ ਅੱਜ ਇੱਕ ਵਾਰ ਫਿਰ ਕਿਸਾਨ ਸੰਗਠਨ ਅਤੇ ਸਰਕਾਰ ਦਰਮਿਆਨ ਗੱਲਬਾਤ ਕੀਤੀ ਜਾ ਰਹੀ ਹੈ। ਇਹ ਦਸਵੇਂ ਦੌਰ ਦੀ ਚਰਚਾ ਹੈ, ਕਿਸਾਨਾਂ ਨੇ ਦੁਬਾਰਾ ਆਪਣੀ ਮੰਗ ਦੁਹਰਾਈ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਿਸ ਲਿਆ ਜਾਵੇ। ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਦਸਵਾਂ ਦੌਰ ਹੁਣ ਤੋਂ ਕੁੱਝ ਸਮੇਂ ਬਾਅਦ ਸ਼ੁਰੂ ਹੋਵੇਗਾ। ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਚੁੱਕੇ ਹਨ, ਜਦਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ-ਪਿਯੂਸ਼ ਗੋਇਲ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਨ।
ਹਾਲਾਂਕਿ ਸਰਕਾਰ ਨਾਲ ਮੁਲਾਕਾਤ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸਾਨੂੰ ਅੱਜ ਦੀ ਮੀਟਿੰਗ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਇੱਕ ਹੋਰ ਤਰੀਕ ਦੇਵੇਗੀ। ਸਰਕਾਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਲੱਭ ਰਹੀ। ਅਸੀਂ ਆਪਣੀ ਟਰੈਕਟਰ ਰੈਲੀ ਕੱਢਾਗੇ ਪਰ ਗਣਤੰਤਰ ਦਿਵਸ ਪਰੇਡ ਨੂੰ ਪ੍ਰਭਾਵਿਤ ਨਹੀਂ ਕਰਾਂਗੇ।