Government farmers meeting : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ 11 ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਸਰਕਾਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੇ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ, ਪਰ ਕਿਸਾਨ ਸੰਗਠਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਕਿਸਾਨਾਂ ਨਾਲ ਬੈਠਕ ਦੌਰਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰਨ। ਮੀਟਿੰਗ ਵਿੱਚ ਹੁਣ ਬਰੇਕ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਜੱਥੇਬੰਦੀਆਂ ਇਸ ਪ੍ਰਸਤਾਵ ਉੱਤੇ ਕੀ ਰੁੱਖ ਅਪਣਾਉਂਦੀਆਂ ਹਨ, ਇਹ ਦੇਖਣਾ ਹੋਵੇਗਾ।
ਜ਼ਿਕਰਯੋਗ ਹੈ ਕਿ ਅੱਜ ਕਿਸਾਨ ਅੰਦੋਲਨ ਦਾ 58 ਵਾਂ ਦਿਨ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ। ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਆਪਣਾ ਅੰਦੋਲਨ ਜਾਰੀ ਰੱਖਣਗੇ ਅਤੇ ਕਾਨੂੰਨ ਰੱਦ ਹੋਣ ਤੋਂ ਪਹਿਲਾਂ ਪਿੱਛੇ ਨਹੀਂ ਹੱਟਣਗੇ। ਇਸ ਤੋਂ ਇਲਾਵਾ ਕਿਸਾਨ ਅਜੇ ਵੀ ਦਿੱਲੀ ਵਿੱਚ ਟਰੈਕਟਰ ਰੈਲੀ ਕੱਢਣ ‘ਤੇ ਅੜੇ ਹੋਏ ਹਨ। ਅੱਜ ਸ਼ੁੱਕਰਵਾਰ ਨੂੰ ਪਹਿਲਾ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਬੈਠਕ ਹੋ ਰਹੀ ਅਤੇ ਇਸ ਤੋਂ ਬਾਅਦ ਟਰੈਕਟਰ ਰੈਲੀ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਇੱਕ ਮੀਟਿੰਗ ਹੋਵੇਗੀ। ਜਿਸ ਤੋਂ ਕਿਸਾਨਾਂ ਵਲੋਂ ਅਗਲੀ ਰਣਨੀਤੀ ਬਣਾਈ ਜਾਵੇਗੀ।
ਇਹ ਵੀ ਦੇਖੋ : ਵਿਗਿਆਨ ਭਵਨ ਗੇਟ ‘ਤੇ ਹੋਇਆ ਝਗੜਾ, ਵੇਖੋ ਕਿਸਨੇ ਤੋੜਿਆ ਰੁਲਦੂ ਸਿੰਘ ਮਾਨਸਾ ਦੀ ਗੱਡੀ ਦਾ ਸ਼ੀਸ਼ਾ !