ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ ਮਾਮਲੇ ਸਾਹਮਣੇ ਆਉਣ ਨਾਲ ਭਾਰਤ ਵਿੱਚ ਇਸ ਦਾ ਖੌਫ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਵੀ ਇਸ ਦੇ ਕੁਝ ਕੇਸ ਸਾਹਮਣੇ ਆ ਚੁੱਕੇ ਹਨ। ਇਸ ਖਤਰੇ ਨੂੰ ਦੇਖਦੇ ਹੋਏ ਕੌਮਾਂਤਰੀ ਉਡਾਣਾਂ ਨੂੰ 31 ਜਨਵਰੀ 2021 ਤੱਕ ਰੋਕਣ ਦਾ ਫੈਸਲਾ ਲਿਆ ਗਿਆ ਹੈ।
ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਕੋਰੋਨਾ ਮਹਾਮਾਰੀ ਕਾਰਨ ਪਿਛਲੇ ਸਾਲ 23 ਮਾਰਚ ਤੋਂ ਦੇਸ਼ ਵਿੱਚ ਸ਼ੈਡਿਊਲਡ ਇੰਟਰਨੈਸ਼ਨਲ ਫਲਾਈਟਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਹਾਲਾਂਕਿ ਦੋ ਦਰਜਨ ਤੋਂ ਵੱਧ ਦੇਸ਼ਾਂ ਦੇ ਨਾਲ ਏਅਰ ਬਬਲ ਸਿਸਟਮ ਦੇ ਤਹਿਤ ਵਿਸ਼ੇਸ਼ ਉਡਾਣਾਂ ਚਲਾਈਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਕਮੀ ਕਰਕੇ ਸਰਕਾਰ ਨੇ 15 ਦਸੰਬਰ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ ਪਰ ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕ੍ਰੋਨ’ ਦੇ ਖਤਰੇ ਕਰਕੇ ਇਸ ਫੈਸਲੇ ਤੋਂ ਸਰਕਾਰ ਨੂੰ ਫਿਰ ਪਿੱਛੇ ਹੱਟਣਾ ਪਿਆ ਹੈ। ਕਈ ਦੇਸ਼ਾਂ ਵਿੱਚ ‘ਓਮੀਕ੍ਰੋਨ’ ਵੇਰੀਐਂਟ ਕਰਕੇ ਸਿਆਸਤਦਾਨਾਂ ਨੇ ਪੀ.ਐੱਮ. ਮੋਦੀ ਤੋਂ ਅਜਿਹੇ ਦੇਸ਼ਾਂ ਤੋਂ ਉਡਾਣਾਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।