government letter to farmers meeting: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 33ਵਾਂ ਦਿਨ ਹੈ। ਕੇਂਦਰ ਸਰਕਾਰ ਵੱਲੋਂ 29 ਦਸੰਬਰ ਨੂੰ ਹੋਣ ਵਾਲੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਰੱਦ ਕਰਕੇ 30 ਦਸੰਬਰ ਨੂੰ ਕਰਨ ਦਾ ਲਿਖਤੀ ਪੱਤਰ ਭੇਜਿਆ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਮੀਟਿੰਗ ਲਈ 29 ਦਸੰਬਰ ਦਾ ਦਿਨ ਦਿੱਤਾ ਸੀ। ਪਰ ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਸੱਦਾ ਪੱਤਰ ਭੇਜ ਕੇ ਮੀਟਿੰਗ ਦਾ ਸਮਾਂ ਬਦਲ ਕੇ 30 ਦਸੰਬਰ ਦਾ ਦਿਨ ਬੁੱਧਵਾਰ ਨੂੰ ਮੀਟਿੰਗ ਬੁਲਾਈ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖੇ ਹੋਵੇਗੀ।
ਦੱਸ ਦਈਏ ਕਿਸਾਨ ਹਰ ਹਾਲ ‘ਚ ਨਵੇਂ ਖੇਤੀ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਡਟੇ ਹੋਏ ਹਨ। ਕਿਸਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹੋ ਗਏ ਸਨ। ਪਹਿਲਾਂ ਇਹ ਮੀਟਿੰਗ 29 ਦਸੰਬਰ ਨੂੰ ਹੋਣੀ ਸੀ ਜਿਸਦਾ ਸਮਾਂ ਸਵੇਰ 11 ਵਜੇ ਦਾ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: 30 ਦਸੰਬਰ ਨੂੰ ਕਿਸਾਨਾਂ ਵਲੋਂ ਕੱਢਿਆ ਜਾਵੇਗਾ ਟ੍ਰੈਕਟਰ ਮਾਰਚ….
ਕਿਸਾਨਾਂ ਵਲੋਂ 30 ਦਸੰਬਰ ਨੂੰ ਸਿੰਘੂ ਬਾਰਡਰ ‘ਤੋਂ ਟਿਕਰੀ ਅਤੇ ਸ਼ਾਹਜਹਾਂਪੁਰ ਤੱਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ 1 ਜਨਵਰੀ 2021 ਨਵੇਂ ਸਾਲ ਦੀ ਸ਼ੁਰੂਆਤ ਵਾਲੇ ਦਿਨ ਕਿਸਾਨਾਂ ਵਲੋਂ ਪੂਰੇ ਦੇਸ਼ ‘ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।