ਨਰਿੰਦਰ ਮੋਦੀ ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਕਰੰਡੀ ਵਿਖੇ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਸ਼ਾਂਤਮਈ ਚੱਲ ਰਿਹਾ ਹੈ । 27 ਨਵੰਬਰ ਨੂੰ ਇੱਕ ਸਾਲ ਪੂਰਾ ਹੋਣ ਤੋ ਬਾਅਦ ਕਿਸਾਨ ਆਪਣੇ ਟੈਂਟਾਂ ਦੀ ਰਿਪੇਅਰ ਸ਼ੁਰੂ ਕਰਨਗੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇ ਸਰਕਾਰ ਨੇ ਕਾਨੂੰਨ ਰੱਦ ਨਾ ਕੀਤੇ ਤਾਂ ਅੰਦੋਲਨ ਵੀ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਚੋਣ ਵਿਚ ਹਿੱਸਾ ਨਹੀਂ ਲਵੇਗਾ।
ਇਹ ਵੀ ਪੜ੍ਹੋ : CM ਚੰਨੀ ਨੇ ਉਦਯੋਗਪਤੀਆਂ ਤੇ ਕਾਰੋਬਾਰੀਆਂ ਲਈ ਕਰ ਦਿੱਤੇ ਇਹ ਵੱਡੇ ਐਲਾਨ
ਦੱਸ ਦੇਈਏ ਕਿ ਪੰਜਾਬ-ਹਰਿਆਣਾ ਦੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਪੂਰੇ ਦੇਸ਼ ਦੇ ਕਿਸਾਨ ਸ਼ਾਮਲ ਹਨ।