ਪਿਛਲੇ ਸਾਲ ਕੋਰੋਨਾ ਮਹਾਮਾਰੀ ਕਰਕੇ ਬੰਦ ਹੋਈਆਂ ਅੰਤਰਰਾਸ਼ਟਰੀ ਉਡਾਣਾਂ ਨੂੰ 15 ਦਸੰਬਰ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ ਫਿਰ ਬਦਲ ਸਕਦਾ ਹੈ। ਕੋਰੋਨਾ ਦੇ ਨਵੇਂ ਰੂਪ ਦੇ ਖਤਰੇ ਕਰਕੇ ਸਰਕਾਰ ਇਨ੍ਹਾਂ ਉਡਾਣਾਂ ‘ਤੇ ਮੁੜ ਤੋਂ ਪਾਬੰਦੀ ਲਗਾ ਸਕਦੀ ਹੈ। ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਵੇਂ ਵੇਰੀਐਂਟ ਨੂੰ ਲੈ ਕੇ ਹੰਗਾਮੀ ਮੀਟਿੰਗ ਕੀਤੀ।
ਮੀਟਿੰਗ ‘ਚ ਦੱਸਿਆ ਗਿਆ ਕਿ ‘ਓਮੀਕ੍ਰਾਨ’ ਵੇਰੀਐਂਟ ਕਰਕੇ ਦੁਨੀਆ ਭਰ ਦੇ ਹਾਲਾਤ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਆਧਾਰ ‘ਤੇ ਫਲਾਈਟ ਸ਼ੁਰੂ ਕਰਨ ਦੇ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਨੀਵਾਰ ਨੂੰ ਸਮੀਖਿਆ ਮੀਟਿੰਗ ਦੌਰਾਨ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੀਤੀ ਗਈ ਇਸ ਐਮਰਜੈਂਸੀ ਮੀਟਿੰਗ ‘ਚ ਕਿਹਾ ਗਿਆ ਕਿ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਤਰੀਕ ‘ਤੇ ਮੁੜ ਵਿਚਾਰ ਕੀਤਾ ਜਾਵੇਗਾ। ਇਹ ਫੈਸਲਾ ਆਉਣ ਵਾਲੇ ਦਿਨਾਂ ਵਿਚ ਦੁਨੀਆ ਦੇ ਹਾਲਾਤਾਂ ‘ਤੇ ਆਧਾਰ ‘ਤੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਮੀਟਿੰਗ ਵਿੱਚ ਕਿਹਾ ਗਿਆ ਕਿ ਸਰਕਾਰ ਇੰਟਰਨੈਸ਼ਨਲ ਡੈਸਟੀਨੇਸ਼ਨ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਅਤੇ ਨਿਗਰਾਨੀ ਸਬੰਧੀ ਮੌਜੂਦਾ ਐਸਓਪੀ (ਸਟੈਂਡਰਡ ਆਪ੍ਰੇਟਿੰਗ ਪ੍ਰਕਿਰਿਆ) ਦੀ ਵੀ ਸਮੀਖਿਆ ਕਰੇਗੀ। ਖਾਸ ਤੌਰ ‘ਤੇ ਉਨ੍ਹਾਂ ਯਾਤਰੀਆਂ ਲਈ ਇੱਕ ਵੱਖਰਾ ਐਸਓਪੀ ਜਾਰੀ ਕੀਤਾ ਜਾਵੇਗਾ ਜੋ ‘ਏਟ ਰਿਸਕ’ ਸ਼੍ਰੇਣੀ ਵਿੱਚ ਰੱਖੇ ਗਏ ਦੇਸ਼ਾਂ ਤੋਂ ਆ ਰਹੇ ਹਨ।
ਇਹ ਵੀ ਪੜ੍ਹੋ : ਟਿਕੈਤ ਦੀ ਚਿਤਾਵਨੀ- ‘MSP ‘ਤੇ ਕਾਨੂੰਨ ਨਾ ਬਣਿਆ ਤਾਂ 26 ਜਨਵਰੀ ਦੂਰ ਨਹੀਂ, 4 ਲੱਖ ਟਰੈਕਟਰ ਤੇ ਕਿਸਾਨ ਇੱਥੇ ਹੀ ਨੇ’
ਇਸ ਦੇ ਨਾਲ ਹੀ ਦੇਸ਼ ਅੰਦਰ ਮਹਾਮਾਰੀ ਦੀ ਸਥਿਤੀ ਦੇ ਪੈਦਾ ਹੋਣ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਹਵਾਈ ਅੱਡੇ ਅਤੇ ਸਮੁੰਦਰੀ ਬੰਦਰਗਾਹਾਂ ਦੇ ਸਿਹਤ ਅਧਿਕਾਰੀਆਂ ਨੂੰ ਟੈਸਟਿੰਗ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।