Govet farmer groups talk : ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10 ਵੇਂ ਗੇੜ ਦੀ ਬੈਠਕ ਚੱਲ ਰਹੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 56 ਵਾਂ ਦਿਨ ਕਾਫੀ ਅਹਿਮ ਰਿਹਾ ਹੈ। ਪਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਅੱਜ ਇੱਕ ਵਾਰ ਬੇਸਿੱਟਾ ਰਹਿ ਸਕਦੀ ਹੈ। ਇਸ ਵਾਰ ਵੀ ਮੀਟਿੰਗ ਦੌਰਾਨ ਤਲਖੀ ਦੇਖਣ ਨੂੰ ਮਿਲ ਰਹੀ ਹੈ। ਸਰਕਾਰ ਨੇ ਕਿਸਾਨ ਆਗੂਆਂ ਨੂੰ ਇੱਕ ਵਾਰ ਫਿਰ ਸਾਫ ਕਹਿ ਦਿੱਤਾ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ। ਜੇਕਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ ਤਾਂ ਤੁਸੀ ਸੁਪਰੀਮ ਕੋਰਟ ਜਾ ਸਕਦੇ ਹੋ। ਜਦਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਪਰੀਮ ਕੋਰਟ ਦੀਆ ਕਾਰਵਾਈਆਂ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਮੀਟਿੰਗ ਵਿੱਚ ਡੈੱਡਲਾਕ ਲਗਾਤਾਰ ਜਾਰੀ ਹੈ।
ਹੁਣ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਦੁਪਹਿਰ ਦੇ ਖਾਣੇ ਦੇ ਬਰੇਕ ਤੋਂ ਬਾਅਦ ਮੀਟਿੰਗ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਗਈ ਹੈ। ਗੱਲਬਾਤ ਦੇ 10 ਵੇਂ ਦੌਰ ਵਿੱਚ 40 ਕਿਸਾਨ ਨੇਤਾਵਾਂ ਨੇ ਹਿੱਸਾ ਲਿਆ ਹੈ। ਪਰ ਇਸ ਦੌਰਾਨ ਸਿਆਸਤ ਵੀ ਜਾਰੀ ਹੈ। ਕਾਂਗਰਸ ਪਾਰਟੀ ਵੀ ਲਗਾਤਾਰ ਕੇਂਦਰ ਸਰਕਾਰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਮੱਧ ਵਰਗ ਨੂੰ ਪ੍ਰਭਾਵਿਤ ਕਰਨਗੇ ਅਤੇ ਅਨਾਜ ਦੀਆਂ ਕੀਮਤਾਂ ਅਸਮਾਨ ਨੂੰ ਛੂਹਣਗੀਆਂ।