ਭਾਰਤ ਸਰਕਾਰ ਨੇ ਅੱਤਵਾਦੀ ਸਮੂਹ ਦ ਰੇਸਿਸਟੈਂਸ ਫਰੰਟ (TRF) ‘ਤੇ ਪਾਬੰਦੀ ਲਗਾ ਦਿੱਤੀ ਹੈ। TRF ਪਾਕਿਸਤਾਨ ਅਧਾਰਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਫਰੰਟ ਗਰੁੱਪ ਹੈ। ਇਹ ਜੰਮੂ-ਕਸ਼ਮੀਰ ਵਿੱਚ ਕਈ ਟਾਰਗੇਟ ਕਤ.ਲਾਂ ਵਿੱਚ ਸ਼ਾਮਿਲ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ TRF ‘ਤੇ ਪਾਬੰਦੀ ਲਗਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਨੇ TRF ਦੇ ਕਮਾਂਡਰ ਸ਼ੇਖ ਸੱਜਾਦ ਗੁਲ ਨੂੰ ਵੀ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੇ ਤਹਿਤ ਅੱਤਵਾਦੀ ਐਲਾਨ ਦਿੱਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ TRF ਅੱਤਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ, ਅੱਤਵਾਦੀਆਂ ਦੀ ਭਰਤੀ ਕਰਨ, ਅੱਤਵਾਦੀਆਂ ਦੀ ਘੁਸਪੈਠ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਜੰਮੂ-ਕਸ਼ਮੀਰ ਨੂੰ ਤਸਕਰੀ ਕਰਨ ਲਈ ਆਨਲਾਈਨ ਮਾਧਿਅਮ ਰਾਹੀਂ ਨੌਜਵਾਨਾਂ ਦੀ ਭਰਤੀ ਕਰ ਰਿਹਾ ਹੈ।
ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ
ਦੱਸ ਦੇਈਏ ਕਿ TRF 2019 ਵਿੱਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਇੱਕ ਪ੍ਰੌਕਸੀ ਸੰਗਠਨ ਵਜੋਂ ਹੋਂਦ ਵਿੱਚ ਆਇਆ ਸੀ । ਲਸ਼ਕਰ-ਏ-ਤੋਇਬਾ 26/11 ਦੇ ਮੁੰਬਈ ਅੱਤਵਾਦੀ ਹਮਲੇ ਸਮੇਤ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਿਲ ਰਿਹਾ ਹੈ। TRF ਭਾਰਤ ਸਰਕਾਰ ਦੇ ਖਿਲਾਫ਼ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਭੜਕਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਅੱਤਵਾਦੀ ਸੰਗਠਨਾਂ ਵਿੱਚ ਸ਼ਾਮਿਲ ਕਰਨ ਲਈ ਪ੍ਰਚਾਰ ਦਾ ਸਹਾਰਾ ਲੈ ਰਿਹਾ ਹੈ । ਟੀਆਰਐਫ ਦੀਆਂ ਵਿਨਾਸ਼ਕਾਰੀ ਗਤੀਵਿਧੀਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਸਮੂਹ ਨੂੰ ਪਾਬੰਦੀਸ਼ੁਦਾ ਸੰਗਠਨ ਐਲਾਨਿਆ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸ਼ੇਖ ਸੱਜਾਦ ਗੁਲ ਦ ਰੇਜ਼ਿਸਟੈਂਸ ਫਰੰਟ ਦਾ ਕਮਾਂਡਰ ਹੈ ਅਤੇ ਉਸ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ 1967 ਦੇ ਤਹਿਤ ਅੱਤਵਾਦੀ ਐਲਾਨਿਆ ਗਿਆ ਹੈ। TRF ਦੀਆਂ ਗਤੀਵਿਧੀਆਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਪ੍ਰਭੂਸੱਤਾ ਲਈ ਹਾਨੀਕਾਰਕ ਹਨ। ਅੱਤਵਾਦੀਆਂ ਅਤੇ ਦ ਰੇਸਿਸਟੈਂਸ ਫਰੰਟ ਦੇ ਸਹਿਯੋਗੀਆਂ ਖ਼ਿਲਾਫ਼ ਵੀ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਕੀਤੇ ਗਏ ਹਨ।
ਇਸ ਤੋਂ ਇਲਾਵਾ ਲਸ਼ਕਰ ਕਮਾਂਡਰ ਮੁਹੰਮਦ ਅਮੀਨ ਉਰਫ ਅਬੂ ਖੂਬੈਬ ਨੂੰ ਅੱਤਵਾਦੀ ਐਲਾਨਿਆ ਗਿਆ ਸੀ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਅਬੂ ਖੁਬੈਬ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਪਰ ਫਿਲਹਾਲ ਪਾਕਿਸਤਾਨ ਵਿੱਚ ਰਹਿ ਰਿਹਾ ਹੈ। ਖੁਬੈਬ ਲਸ਼ਕਰ-ਏ-ਤੋਇਬਾ ਦੇ ਲਾਂਚਿੰਗ ਕਮਾਂਡਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਦਾ ਪਾਕਿਸਤਾਨ ਦੀਆਂ ਏਜੰਸੀਆਂ ਨਾਲ ਉਸ ਦੇ ਨਜ਼ਦੀਕੀ ਸਬੰਧ ਹਨ । ਉਹ ਜੰਮੂ ਖੇਤਰ ਵਿੱਚ ਲਸ਼ਕਰ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਤੇਜ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਖੁਬੈਬ ਜੰਮੂ-ਕਸ਼ਮੀਰ ਵਿੱਚ ਸਰਹੱਦ ਪਾਰ ਤੋਂ ਅੱਤਵਾਦੀ ਹਮਲਿਆਂ, ਹਥਿਆਰਾਂ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਦੀ ਸਪਲਾਈ ਅਤੇ ਅੱਤਵਾਦ ਨੂੰ ਵਿੱਤ ਪ੍ਰਦਾਨ ਕਰਨ ਵਿੱਚ ਸ਼ਾਮਿਲ ਰਿਹਾ ਹੈ।