Govt farmer groups talks : ਕਿਸਾਨ ਅੰਦੋਲਨ ਦਾ ਅੱਜ 56 ਵਾਂ ਦਿਨ ਹੈ। ਅੰਦੋਲਨ ਨੂੰ ਲੈ ਕੇ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਰਿਹਾ ਹੈ। 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਰੈਲੀ ਸਬੰਧੀ ਵੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ ਦੌਰ ਚੱਲ ਰਿਹਾ ਹੈ। ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਇਹ ਦਸਵੇਂ ਗੇੜ ਦੀ ਬੈਠਕ ਹੈ।
ਮੀਟਿੰਗ ਵਿੱਚ ਕਿਸਾਨ ਨੇਤਾਵਾਂ ਨੇ ਐਨਆਈਏ ਦਾ ਮੁੱਦਾ ਵੀ ਚੁੱਕਿਆ ਹੈ। ਕੱਲ੍ਹ ਸ਼ਿਮਲਾ ਵਿੱਚ ਫੜੇ ਗਏ ਕਿਸਾਨਾਂ ਦੇ ਮੁੱਦੇ ਨੂੰ ਵੀ ਮੀਟਿੰਗ ਵਿੱਚ ਉਠਾਇਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਿਰਦੋਸ਼ ਦੇ ਨਾਲ ਕੁੱਝ ਗਲਤ ਨਹੀਂ ਹੋਵੇਗਾ। ਪਰ ਇਸ ਦੌਰਾਨ ਇੱਕ ਵਾਰ ਫਿਰ ਸਰਕਾਰ ਅਤੇ ਕਿਸਾਨ ਆਪਣੇ-ਆਪਣੇ ਸਟੈਂਡ ‘ਤੇ ਅੜੇ ਹੋਏ ਹਨ। ਜਿਸ ਕਾਰਨ ਇਸ ਮੀਟਿੰਗ ਵਿੱਚ ਵੀ ਕੋਈ ਹੱਲ ਨਿਕਲਦਾ ਹੋਇਆ ਨਜ਼ਰ ਨਹੀਂ ਆ ਰਿਹਾ ਹੈ। ਬੈਠਕ ਤੋਂ ਇੱਕ ਤਸਵੀਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਸਾਨ ਆਗੂਆਂ ਨੇ ਲਿਖਿਆ ਹੈ ਕਿ ‘ਮੀਟਿੰਗ ਦਾ ਸਥਾਨ ‘ਤੇ ਮੰਤਰੀ ਉਹੀ, ਕੇਂਦਰ ਦੇ ਮੰਤਰੀਆਂ ਦਾ ਰਾਗ ਵੀ ਪੁਰਾਣਾ, ਇੱਕ ਹੋਰ ਮੀਟਿੰਗ ਹੋਵੇਗੀ।