Govt talks with farmers : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਅੱਜ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ ਇੱਕ ਮੀਟਿੰਗ ਕੀਤੀ ਜਾ ਰਹੀ ਹੈ। ਅੱਜ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ 9 ਵੇਂ ਗੇੜ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਵਿਵਾਦ ਦੇ ਵਿਚਕਾਰ ਜਾਰੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿੱਚੋਂ ਕੋਈ ਹੱਲ ਨਿਕਲੇਗਾ। ਹਾਲਾਂਕਿ, ਕਿਸਾਨ ਸੰਗਠਨ ਅਜੇ ਵੀ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ। ਮੀਟਿੰਗ ਦੇ ਦੌਰਾਨ ਕਿਸਾਨ ਆਗੂਆਂ ਅਤੇ ਮੰਤਰੀਆਂ ਵਿਚਕਾਰ ਤਲਖ਼ੀ ਵੀ ਦੇਖਣ ਨੂੰ ਮਿਲੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਕਿਹਾ ਕਿ ਕਿਸਾਨ ਮੀਡੀਆ ਵਿੱਚ ਕਹਿੰਦੇ ਹਨ ਕਿ ਸਰਕਾਰ ਅੜੀ ਹੋਈ ਹੈ ਪਰ ਅਸੀਂ ਕਿਸਾਨਾਂ ਦੀਆਂ ਗੱਲਾਂ ਮੰਨ ਲਈਆਂ ਹਨ। ਕਿਸਾਨ ਇੱਕ ਕਦਮ ਵੀ ਅੱਗੇ ਨਹੀਂ ਵਧੇ ਹਨ।
ਦੂਜੇ ਪਾਸੇ ਮੀਟਿੰਗ ਵਿੱਚ ਪੀਯੂਸ਼ ਗੋਇਲ ਨੇ ਐਫਸੀਆਈ ਨਾਲ ਸਬੰਧਤ ਜਾਣਕਾਰੀ ਦਿੱਤੀ। ਹਾਲਾਂਕਿ, ਕਿਸਾਨ ਮੀਟਿੰਗ ਵਿੱਚ ਲਗਾਤਾਰ ਕਾਨੂੰਨਾਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਅੜੇ ਹੋਏ ਹਨ। ਹਾਲਾਂਕਿ ਅੱਜ ਵੀ ਸਰਕਾਰ ਵਲੋਂ ਸੋਧਾਂ ਦਾ ਪ੍ਰਸਤਾਵ ਦਿੱਤਾ ਗਿਆ ਸੀ ਜਦਕਿ ਕਿਸਾਨ ਆਗੂਆਂ ਨੇ ਇਸ ਨੂੰ ਠੁਕਰਾ ਦਿੱਤਾ ਸੀ ਅਤੇ ਕਿਹਾ ਕਿ ਉਹ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ ਨਾ ਕਿ ਇਹਨਾਂ ਵਿੱਚ ਸੋਧਾਂ।
ਇਹ ਵੀ ਦੇਖੋ : ਸਾਈਕਲ ‘ਤੇ 470 ਕਿ.ਮੀ. ਦਾ ਸਫ਼ਰ ਤੈਅ ਕਰਕੇ ਕਿਸਾਨਾਂ ਦੇ ਹੱਕ ਲਈ ਇੱਕ ਮਹੀਨੇ ਤੋਂ ਡਟਿਆ ਬਜ਼ੁਰਗ