ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ‘ਤੇ ਐਤਵਾਰ ਤੜਕੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਜਦਕਿ ਕਈ ਹੋਰ ਜ਼ਖਮੀ ਹੋ ਗਏ । ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਾਲੇਜ ਪਾਰਕ ਥਾਣਾ ਖੇਤਰ ਦੇ ਅਧੀਨ ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ‘ਤੇ ਦੋ ਬੱਸਾਂ ਦੀ ਟੱਕਰ ਹੋ ਗਈ।
ਗ੍ਰੇਟਰ ਨੋਇਡਾ ਪੁਲਿਸ ਦੇ ਅਨੁਸਾਰ ਨਾਲੇਜ ਥਾਣਾ ਪਾਰਕ ਖੇਤਰ ਦੇ ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ‘ਤੇ ਦੋ ਬੱਸਾਂ ਵਿਚਕਾਰ ਟੱਕਰ ਹੋਣ ਦੀ ਸੂਚਨਾ ਮਿਲੀ ਸੀ । ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਹਾਦਸੇ ਵਿੱਚ ਹੁਣ ਤੱਕ 3 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ, ਜਦਕਿ ਕਈ ਲੋਕ ਜ਼ਖਮੀ ਹਨ । ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਬੋਲੇ ਕੈਪਟਨ, ‘ਸਮਝ ਨਹੀਂ ਆ ਰਿਹਾ ਇਹ ਕਿਸ ਨੂੰ ਜੋੜ ਰਹੇ ਨੇ’
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰਟੇਕ ਕਰਨ ਕਾਰਨ ਵਾਪਰਿਆ । ਇਹ ਹਾਦਸਾ ਸ਼ਰਾਬ ਦੇ ਨਸ਼ੇ ਵਿੱਚ ਓਵਰਟੇਕ ਕਰਦੇ ਸਮੇਂ ਵਾਪਰਿਆ। ਓਵਰਟੇਕ ਦੌਰਾਨ ਤੇਜ਼ ਰਫ਼ਤਾਰ ਹੋਣ ਕਾਰਨ ਪ੍ਰਤਾਪਗੜ੍ਹ ਤੋਂ ਆਨੰਦ ਵਿਹਾਰ ਜਾ ਰਹੀ ਬੱਸ ਨੇ ਮੱਧ ਪ੍ਰਦੇਸ਼ ਦੀ ਬੱਸ ਨੂੰ ਪਿਛਿਓ ਟੱਕਰ ਮਾਰ ਦਿੱਤੀ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿੱਚ ਅੱਧੇ ਤੋਂ ਵੱਧ ਲੋਕ ਸੁੱਤੇ ਹੋਏ ਸਨ ਪਰ ਜਿਵੇਂ ਹੀ ਇਹ ਹਾਦਸਾ ਵਾਪਰਿਆ ਤਾਂ ਪੂਰੀ ਬੱਸ ਵਿੱਚ ਚੀਕ-ਚਿਹਾੜਾ ਮੱਚ ਗਿਆ । ਆਲੇ-ਦੁਆਲੇ ਮੌਜੂਦ ਲੋਕਾਂ ਨੇ ਪੁਲਿਸ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ।
ਦੱਸ ਦੇਈਏ ਕਿ ਇਸ ਘਟਨਾ ‘ਤੇ CM ਯੋਗੀ ਆਦਿਤਿਆਨਾਥ ਨੇ ਨੋਇਡਾ ਵਿੱਚ ਸੜਕ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ । ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਵੀਡੀਓ ਲਈ ਕਲਿੱਕ ਕਰੋ -: