ਇਸ ਵੇਲੇ ਇੱਕ ਵੱਡੀ ਖਬਰ ਗੁਜਰਾਤ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸ਼ਨੀਵਾਰ ਨੂੰ ਵਿਜੇ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਦਾ ਧੰਨਵਾਦ ਕਰਦਾ ਹਾਂ।
ਵਿਜੇ ਰੂਪਾਨੀ ਨੇ ਸ਼ਨੀਵਾਰ ਨੂੰ ਹੀ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਵਿਜੇ ਰੂਪਾਨੀ ਨੇ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਪਰੰਪਰਾ ਰਹੀ ਹੈ ਕਿ ਸਮੇਂ ਦੇ ਨਾਲ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਦਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੀ ਪਾਰਟੀ ਦੀ ਵਿਸ਼ੇਸ਼ਤਾ ਹੈ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ।
ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਨਿਤਿਨ ਪਟੇਲ ਵੀ ਰਾਜਪਾਲ ਕੋਲ ਗਏ ਸਨ। ਅਗਲੇ ਸਾਲ ਦਸੰਬਰ 2022 ਵਿੱਚ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਤੋਂ ਪਹਿਲਾਂ ਵਿਜੇ ਰੂਪਾਨੀ ਦਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਹੁਣ ਨਵੀਂ ਲੀਡਰਸ਼ਿਪ ਦੇ ਨਾਲ ਭਾਜਪਾ ਗੁਜਰਾਤ ਵਿੱਚ ਅਗਲੀਆਂ ਚੋਣਾਂ ਲੜਨ ਜਾ ਰਹੀ ਹੈ।
ਇਹ ਵੀ ਦੇਖੋ : 80 ਸਾਲਾਂ ਬਜ਼ੁਰਗ ਸ਼ਮਸ਼ਾਨ ਘਾਟ ‘ਚ ਨੌਕਰੀ ਕਰ ਭਰ ਰਿਹਾ ਆਪਣਾ ਤੇ ਆਪਣੀ ਬਿਮਾਰ ਧੀ ਦਾ ਢਿੱਡ…