ਗੁਜਰਾਤ ਦੇ ਪਹਿਲੇ ਪੜਾਅ ਦੇ ਲਈ ਵੋਟਾਂ ਪੈ ਗਈਆਂ ਹਨ ਤੇ ਹੁਣ 5 ਦਸੰਬਰ ਨੂੰ ਦੂਜੇ ਪੜਾਅ ਦੇ ਲਈ ਵੋਟਿੰਗ ਹੋਵੇਗੀ। ਇਸੇ ਵਿਚਾਲੇ ਕਾਂਗਰਸ ਦੇ ਖੇਮੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜੋ ਦੂਜੇ ਪੜਾਅ ਦੀ ਵੋਟਿੰਗ ਨੂੰ ਜ਼ਰੂਰ ਪ੍ਰਭਾਵਿਤ ਕਰੇਗੀ। ਸੂਤਰਾਂ ਨੇ ਦੱਸਿਆ ਕਿ ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪਾਰਟੀ ਨੇ ਅਗਲੇ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਨੂੰ ਲੈ ਕੇ ਫਾਰਮੂਲਾ ਪਹਿਲਾਂ ਤੋਂ ਹੀ ਤਿਆਰ ਕਰ ਲਿਆ ਹੈ। ਗੁਜਰਾਤ ਵਿੱਚ ਸਰਕਾਰ ਬਣਦੀ ਹੈ ਤਾਂ ਕਾਂਗਰਸ OBC ਸਮਾਜ ਵਿੱਚੋਂ ਕਿਸੇ ਨੂੰ ਮੁੱਖ ਮੰਤਰੀ ਬਣਾਵੇਗੀ।
ਕਾਂਗਰਸ ਦੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕੌਣ ਹੋਵੇਗਾ ਇਸ ਤੋਂ ਵੀ ਪਰਦਾ ਚੁੱਕਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ ਉਪ ਮੁੱਖ ਮੰਤਰੀ ਹੋਣਗੇ, ਇੱਕ ਦਲਿਤ ਸਮਾਜ ਵਿੱਚੋਂ, ਇੱਕ ਆਦਿਵਾਸੀ ਅਤੇ ਘੱਟ ਗਿਣਤੀ ਵਾਲੇ ਸਮਾਜ ਦੇ ਵਿਅਕਤੀ ਨੂੰ ਡਿਪਟੀ ਸੀਐੱਮ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਮੁੰਬਈ ‘ਚ ਧਾਰਾ 144 ਲਾਗੂ ਕਰਨ ਦਾ ਐਲਾਨ, ਜਾਣੋ ਕਿਸ-ਕਿਸ ਕੰਮ ‘ਤੇ ਰਹੇਗੀ ਪਾਬੰਦੀ?
ਦੱਸ ਦੇਈਏ ਕਿ 1 ਦਸੰਬਰ ਨੂੰ ਜਦੋਂ ਪਹਿਲੇ ਪੜਾਅ ਦੇ ਲਈ ਵੋਟਿੰਗ ਖਤਮ ਹੋਈ ਤਾਂ ਅਹਿਮਦਾਬਾਦ ਵਿੱਚ ਕਾਂਗਰਸ ਨੇਤਾਵਾਂ ਦੀ ਇੱਕ ਉੱਚ ਪੱਧਰੀ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿੱਚ ਮੁੱਖ ਰੂਪ ਨਾਲ ਮੁੱਖ ਮੰਤਰੀ ਤੇ ਉਪ ਮੁੱਖਮੰਤਰੀ ਨੂੰ ਲੈ ਕੇ ਚਰਚਾ ਕੀਤੀ ਗਈ ਤੇ ਇਹ ਫੈਸਲਾ ਵੀ ਬੈਠਕ ਵਿੱਚ ਹੀ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: