ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਬਾਰੇ ਜਾਣਕਾਰੀ ਦਿੱਤੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਦੱਸਿਆ ਜਾ ਰਿਹਾ ਹੈ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ।
ਪਹਿਲੇ ਪੜਾਅ ਵਿੱਚ 1 ਦਸੰਬਰ 2022 ਅਤੇ ਦੂਜੇ ਪੜਾਅ ਵਿੱਚ 5 ਦਸੰਬਰ 2022 ਨੂੰ ਵੋਟਾਂ ਪੈਣਗੀਆਂ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਨਾਲ ਹੀ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਵਾਰ ਗੁਜਰਾਤ ਵਿੱਚ 4.9 ਕਰੋੜ ਵੋਟਰ ਵੋਟ ਪਾਉਣਗੇ। 51782 ਪੋਲਿੰਗ ਸਟੇਸ਼ਨ ‘ਤੇ ਵੋਟਿੰਗ ਹੋਵੇਗੀ। 142 ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਅਪੰਗ ਵਿਅਕਤੀਆਂ ਲਈ 182 ਵਿਸ਼ੇਸ਼ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਔਰਤਾਂ ਲਈ 1274 ਪੋਲਿੰਗ ਸਟੇਸ਼ਨ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ 3,24,422 ਨਵੇਂ ਵੋਟਰ ਪਹਿਲੀ ਵਾਰ ਵੋਟ ਪਾਉਣਗੇ। ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 51,782 ਹੈ। ਰਾਜ ਵਿੱਚ ਬਣਾਏ ਗਏ ਘੱਟੋ-ਘੱਟ 50 ਫੀਸਦੀ ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ। ਇਸ ਮਹੀਨੇ ਦੇ ਸ਼ੁਰੂ ਵਿੱਚ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਚੋਣਾਂ ਦੀਆਂ ਤਰੀਕਾਂ ਦੇ ਨਾਲ ਗੁਜਰਾਤ ਚੋਣਾਂ ਦਾ ਐਲਾਨ ਨਹੀਂ ਕੀਤਾ ਸੀ। ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ‘ਚ 12 ਨਵੰਬਰ ਨੂੰ ਇਕੋ ਪੜਾਅ ‘ਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।