Gurnam singh chaduni big statement: ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਕਹਿਰ ਮਚਾ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਇੱਕ ਵਾਰ ਫਿਰ ਦੇਸ਼ ਭਰ ਵਿੱਚ ਰਿਕਾਰਡ 3 ਲੱਖ 79 ਹਜ਼ਾਰ 257 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ । ਜਦਕਿ ਪਿੱਛਲੇ 24 ਘੰਟਿਆਂ ਦੌਰਾਨ 3645 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ। ਮਹੱਤਵਪੂਰਣ ਗੱਲ ਇਹ ਹੈ ਕਿ ਕੋਰੋਨਾ ਸੰਕਟ ਦੇ ਵਿਚਕਾਰ, ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਆਕਸੀਜਨ ਦੀ ਘਾਟ ਹੈ। ਆਲਮ ਇਹ ਹੈ ਕਿ ਹਸਪਤਾਲਾਂ ਵਿੱਚ ਬਹੁਤ ਸਾਰੇ ਲੋਕ ਆਕਸੀਜਨ ਦੀ ਕਮੀ ਕਾਰਨ ਆਪਨ ਜਾਨ ਗਵਾ ਚੁੱਕੇ ਹਨ। ਇਸ ਦੌਰਾਨ ਹਸਪਤਾਲਾਂ ਵਿੱਚ ਆਕਸੀਜਨ ਤੋਂ ਇਲਾਵਾ ਦਵਾਈਆਂ ਅਤੇ ਬੈੱਡਾਂ ਦੀ ਵੀ ਕਾਫੀ ਜਿਆਦਾ ਕਮੀ ਆ ਰਹੀ ਹੈ।
ਪਰ ਇਸ ਦੌਰਾਨ ਹੁਣ ਭਾਰਤੀ ਕਿਸਾਨ ਯੂਨੀਅਨ ਦੀ ਹਰਿਆਣਾ ਇਕਾਈ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਇਸ ਮਾਮਲੇ ‘ਤੇ ਇੱਕ ਵੱਡਾ ਬਿਆਨ ਦਿੱਤਾ ਹੈ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕੇ, “ਜਿਨ੍ਹਾਂ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਬੈੱਡ ਜਾਂ ਆਕਸੀਜਨ ਦੇ ਸਿਲੰਡਰ ਨਹੀਂ ਮਿਲ ਰਹੇ ਉਹ ਆਪਣੇ MP ਜਾਂ MLA ਦੇ ਘਰ ਜਾ ਕੇ ਡੇਰਾ ਲੈ ਲੈਣ।” ਗੁਰਨਾਮ ਸਿੰਘ ਚੜੂਨੀ ਦਾ ਇਹ ਬਿਆਨ ਉਸ ਸਮੇ ਆਇਆ ਜਾ ਜਦੋ ਪੂਰੇ ਦੇਸ਼ ‘ਚ ਕੋਰੋਨਾ ਹਰ ਦਿਨ ਨਵੇਂ ਰਿਕਾਰਡ ਬਣਾ ਰਿਹਾ ਹੈ। ਦੇਸ਼ ਦੇ ਹਰ ਸੂਬੇ ‘ਚ ਕੋਰੋਨਾ ਤਬਾਹੀ ਮਚਾ ਰਿਹਾ ਹੈ।
ਇਹ ਵੀ ਦੇਖੋ : ਇਹ Tree ਲਗਾਉਣ ਨਾਲ ਨਹੀਂ ਹੁੰਦੀ Oxygen ਦੀ ਕਮੀ , ਦਿਨ ਕੀ ਰਾਤ ਨੂੰ ਵੀ ਛੱਡਦਾ ਹੈ Oxygen