Gurnam singh chaduni says : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 42 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ ਬਣਿਆ ਹੋਇਆ ਹੈ। 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਦਾ 8 ਵਾਂ ਦੌਰ ਤੈਅ ਹੋਇਆ ਹੈ, ਪਰ ਇਸ ਤੋਂ ਪਹਿਲਾਂ, ਭਾਵ 7 ਜਨਵਰੀ ਨੂੰ ਕਿਸਾਨ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ। ਜੇ 8 ਜਨਵਰੀ ਦੀ ਮੀਟਿੰਗ ਵਿੱਚ ਇਸ ਦਾ ਹੱਲ ਨਾ ਨਿਕਲਿਆ ਤਾਂ 9 ਜਨਵਰੀ ਨੂੰ ਖੇਤੀਬਾੜੀ ਕਾਨੂੰਨ ਦੀਆਂ ਕਾਪੀਆਂ ਸਾੜਨ ਦੀ ਤਿਆਰੀ ਹੈ। ਇਸ ਦੇ ਨਾਲ ਹੀ, 9 ਜਨਵਰੀ ਤੋਂ, ਹਰਿਆਣਾ ਦੀਆਂ ਕਿਸਾਨ ਜੱਥੇਬੰਦੀਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦੇਣਗੀਆਂ ਅਤੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕੱਢਣ ਬਾਰੇ ਚੇਤਾਵਨੀ ਦਿੱਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ (ਚਡੂਨੀ) ਦੇ ਪ੍ਰਧਾਨ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਜਦੋਂ ਤੱਕ ਉਹ ਜਿੱਤ ਨਹੀਂ ਜਾਂਦੇ, ਓਦੋ ਤੱਕ ਉਹ ਪਿੱਛੇ ਨਹੀਂ ਹੱਟਣਗੇ, ਦੋ ਕਦਮ ਅੱਗੇ ਵੱਧ ਸਕਦੇ ਹਨ, ਪਰ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਪਰੀਖਿਆ ਲੈ ਰਹੀ ਹੈ, ਮੋਦੀ ਸਰਕਾਰ ਨੂੰ ਵਹਿਮ ਹੋ ਰਿਹਾ ਹੈ। ਸਰਕਾਰ ਸੋਚ ਰਹੀ ਹੈ ਕਿ ਕਿਸਾਨ ਕਮਜ਼ੋਰ ਹੋ ਜਾਣ ਜਾਂ ਟੁੱਟ ਕੇ ਵਾਪਿਸ ਚਲੇ ਜਾਣ, ਜ਼ਿੱਦ ਫੜ ਕੇ ਬੈਠਣ ਵਾਲੀ ਸਰਕਾਰ ਦਾ ਹਾਲ ਕੀਤੇ ਜੁੱਤੀਆਂ ਖਾਣ ਵਾਲਾ ਨਾ ਹੋ ਜਾਵੇ। ਖੇਤੀਬਾੜੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ ਅੰਦੋਲਨ। ਦਿੱਲੀ ਦੀਆ ਕਈਂ ਥਾਵਾਂ ਤੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸਿੰਘੂ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਪ੍ਰਭਾਵਿਤ ਹੋਏ ਹਨ। ਹਾਲਾਂਕਿ, ਉਹ ਅਜੇ ਵੀ ਘਰ ਪਰਤਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋ ਸਰਕਾਰ ਕਾਨੂੰਨ ਵਾਪਿਸ ਲਵੇਗੀ, ਅਸੀਂ ਓਦੋ ਹੀ ਘਰ ਜਾਵਾਂਗੇ।
ਇਹ ਵੀ ਦੇਖੋ : ”ਕਿਸਾਨਾਂ ਦਾ ਸਮਰਥਨ ਪਰ ਅੰਦੋਲਨ ਪਿੱਛੇ ਖ਼ਾਲਿਸਤਾਨੀ”, ਸੁਣੋ ਇਸ ਬੀਜੇਪੀ ਲੀਡਰ ਦਾ ਬਿਆਨ