ਕੋਰੋਨਾ ਸੰਕਟ ਵਿਚਾਲੇ ਦੇਸ਼ ਵਿੱਚ 14 ਤਾਰੀਖ ਨੂੰ ਮਕਰ ਸੰਕ੍ਰਾਂਤੀ ਦਾ ਤਿਉਹਾਰ ਮਨਾਇਆ ਜਾਵੇਗਾ । ਇਸ ਦਿਨ ਗੰਗਾ ਵਿੱਚ ਇਸ਼ਨਾਨ ਕਰਨ ਦਾ ਬਹੁਤ ਮਹੱਤਵ ਹੈ । ਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਗੰਗਾ ਵਿੱਚ ਇਸ਼ਨਾਨ ਕਰਨ ਲਈ ਆਉਂਦੇ ਹਨ । ਪਰ ਇਸ ਵਾਰ ਕੋਰੋਨਾ ਦੀ ਤੀਜੀ ਲਹਿਰ ਤਬਾਹੀ ਮਚਾ ਰਹੀ ਹੈ । ਤੀਰਥ ਨਗਰੀ ਹਰਿਦੁਆਰ ਵਿੱਚ ਵੀ ਕੋਰੋਨਾ ਅਤੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਖ਼ਤਰਾ ਬਣਿਆ ਹੋਇਆ ਹੈ। ਅਜਿਹੇ ਵਿੱਚ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਡਾ ਫੈਸਲਾ ਲਿਆ ਹੈ । ਦੱਸ ਦੇਈਏ ਕਿ 14 ਜਨਵਰੀ ਨੂੰ ਮਕਰ ਸੰਕ੍ਰਾਂਤੀ ਦੇ ਤਿਉਹਾਰ ‘ਤੇ ਹਰਿਦੁਆਰ ਵਿੱਚ ਗੰਗਾ ਵਿੱਚ ਇਸ਼ਨਾਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਹਰਿ ਕੀ ਪੌੜੀ ਖੇਤਰ ਵਿੱਚ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਦੇ ਨਾਲ-ਨਾਲ ਸਥਾਨਕ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ । ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਹੁਕਮ ਨਾ ਮੰਨਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਹਾਕੀ ਤੇ ਗੇਂਦ ਨਾਲ ਉਤਰਨਗੇ ਮੈਦਾਨ ‘ਚ
ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵਿਨੈ ਸ਼ੰਕਰ ਪਾਂਡੇ ਨੇ ਮਕਰ ਸੰਕ੍ਰਾਂਤੀ ਦੇ ਤਿਉਹਾਰ ‘ਤੇ ਗੰਗਾ ਇਸ਼ਨਾਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਰਿਦੁਆਰ ਦੇ ਨਾਲ ਹੀ ਰਿਸ਼ੀਕੇਸ਼ ਦੀਆਂ ਸਾਰੀਆਂ ਘਾਟਾਂ ‘ਤੇ ਮਕਰ ਸੰਕ੍ਰਾਂਤੀ ਦੇ ਪਵਿੱਤਰ ਤਿਓਹਾਰ ‘ਤੇ ਗੰਗਾ ਇਸ਼ਨਾਨ ਕਰਨ ‘ਤੇ ਰੋਕ ਲਗਾ ਦਿੱਤੀ। ਇੱਥੇ ਵੀ ਸ਼ਰਧਾਲੂ ਮਕਰ ਸੰਕ੍ਰਾਂਤੀ ਦੇ ਦਿਨ ਇਸ਼ਨਾਨ ਨਹੀਂ ਕਰ ਸਕਣਗੇ। ਇਸਦੇ ਨਾਲ ਹੀ ਹਰਿਦੁਆਰ ਵਿੱਚ 14 ਜਨਵਰੀ ਨੂੰ ਰਾਤ 10 ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫ਼ਿਊ ਲਗਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: