ਉੱਤਰਾਖੰਡ ਵਿੱਚ ਵਿਧਾਨ ਸਭਾ ਦੀਆਂ 70 ਸੀਟਾਂ ਹਨ। ਉੱਤਰਾਖੰਡ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖਤ ਟੱਕਰ ਮੰਨੀ ਜਾ ਰਹੀ ਹੈ। ਉੱਤਰਾਖੰਡ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪਈਆਂ ਸਨ ਅਤੇ ਕਰੀਬ 65 ਫੀਸਦੀ ਵੋਟਿੰਗ ਹੋਈ ਸੀ। ਉੱਤਰਾਖੰਡ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਨੇਤਾ ਹਰੀਸ਼ ਰਾਵਤ ਮੰਦਰ ਪਹੁੰਚੇ ਅਤੇ ਉੱਥੇ ਪੂਜਾ ਅਰਚਨਾ ਕੀਤੀ। ਹਰੀਸ਼ ਰਾਵਤ ਉੱਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹਨ।
ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਸ਼ੁਰੂ ਹੋਵੇਗੀ। ਸੋਮਵਾਰ ਨੂੰ ਐਗਜ਼ਿਟ ਪੋਲ ਜਾਰੀ ਕੀਤੇ ਗਏ, ਜਿਸ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖਤ ਟੱਕਰ ਮੰਨੀ ਜਾ ਰਹੀ ਹੈ। ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਹਰ ਕੋਨੇ ‘ਤੇ ਨਜ਼ਰ ਰੱਖ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: