ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਵਿਧਾਨ ਚੋਣਾਂ ਲਈ ਹੁਣ ਇੱਥੇ 1 ਅਕਤੂਬਰ ਦੀ ਜਗ੍ਹਾ 5 ਅਕਤੂਬਰ ਨੂੰ ਵੋਟਿੰਗ ਕੀਤੀ ਜਾਵੇਗੀ। ਜੰਮੂ-ਕਸ਼ਮੀਰ ‘ਚ ਵੋਟਿੰਗ ਦੀਆਂ ਤਰੀਕਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਹੁਣ 4 ਅਕਤੂਬਰ ਦੀ ਬਜਾਏ 8 ਅਕਤੂਬਰ ਨੂੰ ਹੋਵੇਗੀ ।
ਭਾਜਪਾ ਸਮੇਤ ਕਈ ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਹਰਿਆਣਾ ਵਿੱਚ ਚੋਣਾਂ ਦੀਆਂ ਤਰੀਕਾਂ ਬਦਲਣ ਦੀ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਤਰੀਕਾਂ ਬਦਲ ਦਿੱਤੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਨੇ ਦੱਸਿਆ ਕਿ ਬਿਸ਼ਨੋਈ ਭਾਈਚਾਰੇ ਦੇ ਵੋਟ ਅਧਿਕਾਰ ਅਤੇ ਰਵਾਇਤਾਂ ਦੋਵਾਂ ਦਾ ਸਨਮਾਨ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਜੰਮੂ-ਕਸ਼ਮੀਰ ਅਤੇ ਹਰਿਆਣਾ ਲਈ ਵੋਟਾਂ ਦੀ ਗਿਣਤੀ ਹੁਣ 4 ਅਕਤੂਬਰ ਦੀ ਬਜਾਏ 8 ਅਕਤੂਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਹਰਿਆਣਾ ਲਈ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਸੀ ਤੇ ਨਤੀਜੇ 4 ਅਕਤੂਬਰ ਨੂੰ ਆਉਣੇ ਸਨ। ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: