ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰਦਿਆਂ ਵੱਡਾ ਐਲਾਨ ਕੀਤਾ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ। ਇਸ ਦੇ ਨਾਲ ਹੀ ਹੁਣ ਸਰਕਾਰ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੇ ਪਲਾਟਾਂ ਦੀ ਰਜਿਸਟਰੀ ਵੀ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਣਾਈ ਸੀ । ਸੋਨੀਪਤ ਵਿੱਚ ਸੋਮਵਾਰ ਨੂੰ ਬੀਪੀਐਲ ਪਰਿਵਾਰਾਂ ਦੇ ਲਾਭਪਾਤਰੀਆਂ ਨੂੰ ਪਲਾਟਾਂ ਦਾ ਕਬਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਕਾਗਜ਼ ਵੀ ਮੌਕੇ ’ਤੇ ਦਿੱਤੇ ਜਾਣਗੇ।
ਇਸ ਤੋਂ ਅੱਗੇ ਸੀਐਮ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਜਿਹੜੇ ਪਰਿਵਾਰਾਂ ਨੂੰ ਜ਼ਮੀਨ ਦੀ ਘਾਟ ਕਾਰਨ ਪਲਾਟ ਦਾ ਕਬਜ਼ਾ ਨਹੀਂ ਦਿੱਤਾ ਜਾ ਸਕਿਆ, ਉਨ੍ਹਾਂ ਨੂੰ ਪਲਾਟ ਖਰੀਦਣ ਲਈ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 552 ਕਰੋੜ ਰੁਪਏ ਖਰਚ ਕੀਤੇ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ 30,440 ਮਕਾਨਾਂ ਦੀ ਉਸਾਰੀ ਲਈ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ
ਇਸ ਤੋਂ ਅੱਗੇ CM ਸੈਣੀ ਨੇ ਕਿਹਾ ਕਿ ਪ੍ਰਾਪਰਟੀ ਆਈਡੀ, ਪਰਿਵਾਰ ਪਹਿਚਾਣ ਪੱਤਰ ਨੂੰ ਲਾਕੇ ਲੋਕਾਂ ਨੂੰ ਜੋ ਸਮੱਸਿਆ ਹੈ ਉਸਦੇ ਹੱਲ ਲਈ ਤਮਾਮ ਜ਼ਿਲ੍ਹਿਆਂ ਦੇ ਡੀਸੀ ਦੀ ਡਿਊਟੀ ਨਿਰਧਾਰਿਤ ਕੀਤੀ ਹੈ। ਉਹ ਹਰ ਜ਼ਿਲ੍ਹੇ ਵਿੱਚ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸਦੀ ਨਿਗਰਾਨੀ ਦੇ ਲਈ ਮੁੱਖ ਸਕੱਤਰ ਦਫਤਰ ਵਿੱਚ ਇੱਕ ਵਾਰ ਰੂਮ ਬਣਾਇਆ ਗਿਆ ਹੈ, ਜਿੱਥੋਂ ਖੁਦ ਸੀਐੱਮ ਸ਼ਾਮ ਨੂੰ ਜ਼ਿਲ੍ਹਿਆਂ ਵਿੱਚ ਆਈਆਂ ਅਰਜ਼ੀਆਂ ਦੀ ਸਮੀਖਿਆ ਕਰਨਗੇ। ਸੀਐੱਮ ਨੇ ਦੱਸਿਆ ਕਿ ਉਹ ਖੁਦ ਇਸਦੀ ਨਿਗਰਾਨੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: