ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਪਹਿਲੇ ਦੌਰੇ ‘ਤੇ ਦਿੱਲੀ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਸਿਆਸੀ ਹਾਲਾਤਾਂ ‘ਤੇ ਚਰਚਾ ਕੀਤੀ। ਮੁਲਾਕਾਤ ਦੇ ਬਾਅਦ CM ਨਾਇਬ ਸੈਣੀ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਮਜ਼ਬੂਤੀ ਨਾਲ ਹਰਿਆਣਾਂ ਨੂੰ ਅੱਗੇ ਲਿਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੈਨੂੰ ਆਸ਼ੀਰਵਾਦ ਦਿੱਤਾ ਹੈ। ਮਨੋਹਰ ਲਾਲ ਦੀ ਅਗਵਾਈ ਵਿੱਚ ਜੋ ਹਰਿਆਣਾ ਦਾ ਅਕਸ ਬਣਿਆ ਹੈ ਉਨ੍ਹਾਂ ਸਾਰੀਆਂ ਗੱਲਾਂ ਨੂੰ ਅੱਗੇ ਵਧਾਉਣਾ ਹੈ।
ਦੱਸ ਦੇਈਏ ਕਿ CM ਨ੍ਯਾਈਬ ਸੈਣੀ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਮੁਲਾਕਾਤ ਦੇ ਦੌਰਾਨ ਉਹ ਮੰਤਰੀ ਮੰਡਲ ਦੇ ਵਿਸਤਾਰ ਤੇ 5 ਕੈਬਨਿਟ ਮੰਤਰੀਆਂ ਦੇ ਵਿਭਾਗਾਂ ‘ਤੇ ਵੀ ਚਰਚਾ ਕਰਨਗੇ। ਉੱਥੇ ਹੀ ਦੂਜੇ ਪਾਸੇ ਉਹ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: