ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਲੀ ਤੀਜ ‘ਤੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਮਹੀਨੇ ਵਿੱਚ ਇੱਕ ਵਾਰ 500 ਰੁਪਏ ਵਿੱਚ ਗੈਸ ਸਿਲੰਡਰ ਮਿਲ ਸਕੇਗਾ। ਸੂਬਾ ਸਰਕਾਰ ਦੇ ਇਸ ਐਲਾਨ ਨਾਲ ਪ੍ਰਦੇਸ਼ ਦੇ 1.80 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਆਰਥਿਕ ਲਾਭ ਹੋ ਸਕੇਗਾ।
CM ਸੈਣੀ ਨੇ ਕਿਹਾ ਕਿ ਅੱਜ ਮੈਂ ਐਲਾਨ ਕਰਦਾ ਹਾਂ ਕਿ ਹਰਿਆਣਾ ਵਿੱਚ 1,80,000 ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮਿਲੇਗਾ। ਤੀਜ ਦੇ ਮੌਕੇ ‘ਤੇ ਜੀਂਦ ਵਿੱਚ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਅਰੋਪਣੇ ਸੰਬੋਧਨ ਦੌਰਾਨ ਸੈਣੀ ਨੇ ਕਿਹਾ ਕਿ ਇਸ ਪਹਿਲ ਤੋਂ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਲਗਭਗ 46 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਇਸਦੇ ਇਲਾਵਾ CM ਨੇ ਕਿਹਾ ਕਿ ਮੁੱਖ ਮੰਤਰੀ ਮਿਲਕ ਗਿਫਟ ਸਕੀਮ ਤਹਿਤ ਹੁਣ 14-18 ਸਾਲ ਦੀਆਂ ਧੀਆਂ ਨੂੰ 150 ਦਿਨਾਂ ਤੱਕ ਸਕੂਲਾਂ ਵਿੱਚ ਫੋਰਟਫਾਈਡ ਦੁੱਧ ਉਪਲਬਧ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਵਿਨੇਸ਼ ਫੋਗਾਟ ਨੇ ਕੀਤਾ ਸੰਨਿਆਸ ਦਾ ਐਲਾਨ, ਕਿਹਾ- ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ ਤੇ ਮੈਂ ਹਾਰ ਗਈ’
ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਮਾਤ ਸ਼ਕਤੀ ਉਦਮਤਾ ਯੋਜਨਾ ਦੇ ਤਹਿਤ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਰਕਮ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਸੈਣੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਵੈ-ਸਹਾਇਤਾ ਸਮੂਹਾਂ (ਐੱਸ.ਐੱਚ.ਜੀ.) ਨੂੰ ਰੋਜ਼ਾਨਾ ਲੋੜਾਂ ਲਈ ਮੁਹੱਈਆ ਕਰਵਾਏ ਜਾਣ ਵਾਲੇ ਫੰਡ ਨੂੰ 20,000 ਰੁਪਏ ਤੋਂ ਵਧਾ ਕੇ 30,000 ਰੁਪਏ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਖੀ ਦਾ ਮਹੀਨਾਵਾਰ ਮਾਣ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦਾ ਵੀ ਐਲਾਨ ਕੀਤਾ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਸੈਣੀ ਨੇ ਸੂਬੇ ਦੀਆਂ 487 ਉੱਦਮੀ ਔਰਤਾਂ ਨੂੰ 8 ਕਰੋੜ 70 ਲੱਖ ਰੁਪਏ ਦਾ ਕਰਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਵਿਆਹ ਦੇ ਸ਼ਗਨ ਦੀ ਰਾਸ਼ੀ 41 ਹਜ਼ਾਰ ਰੁਪਏ ਤੋਂ ਵਧਾ ਕੇ 71 ਹਜ਼ਾਰ ਰੁਪਏ ਕਰਨ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਿੱਚ 15 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: