ਦੇਸ਼ ਵਿੱਚ ਵੱਖ-ਵੱਖ ਰਾਜਾਂ ਵਿੱਚ ਕੋਰੋਨਾ ਨੂੰ ਲੈ ਕੇ ਵੱਖ-ਵੱਖ ਰਣਨੀਤੀਆਂ ਅਪਣਾਈਆਂ ਜਾ ਰਹੀਆਂ ਹਨ । ਦੇਸ਼ ਦੇ ਕਿਸੇ ਹਿੱਸੇ ਵਿੱਚ ਲਾਕਡਾਊਨ ਖੋਲ੍ਹਿਆ ਜਾ ਰਿਹਾ ਹੈ ਤੇ ਕਿਸੇ ਹਿੱਸੇ ਵਿੱਚ ਪਾਬੰਦੀਆਂ ਜਾਰੀ ਹਨ। ਇਸ ਕੜੀ ਵਿੱਚ ਹਰਿਆਣਾ ਰਾਜ ਨੇ ਲਾਕਡਾਊਨ ਨੂੰ ਹੋਰ ਵਧਾ ਦਿੱਤਾ ਹੈ।
ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ ਨੂੰ ਵਧਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹ ਸਕਣਗੀਆਂ ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! ਉਮੀਦਵਾਰਾਂ ਲਈ ਬੈਨਰ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਦੁਕਾਨਦਾਰ ਓਡ-ਈਵਨ ਫਾਰਮੂਲੇ ਦੀ ਪਾਲਣਾ ਕਰਨਗੇ । ਜੇ ਅਸੀਂ ਵਿਦਿਅਕ ਅਦਾਰਿਆਂ ਦੀ ਗੱਲ ਕਰੀਏ ਤਾਂ ਅਗਲੇ 15 ਜੂਨ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ । ਇਸ ਦੌਰਾਨ ਨਾਈਟ ਕਰਫਿਊ ਵੀ ਜਾਰੀ ਰਹੇਗਾ। ਰਾਤ ਨੂੰ 10 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਹਰ ਇੱਕ ਨੂੰ ਨਾਈਟ ਕਰਫਿਊ ਦਾ ਪਾਲਣ ਕਰਨਾ ਪਵੇਗਾ।
ਦੱਸ ਦੇਈਏ ਕਿ ਹੁਣ ਉੱਤਰ ਪ੍ਰਦੇਸ਼ ਦੀ ਤਰਜ਼ ‘ਤੇ ਹਰਿਆਣਾ ਸਰਕਾਰ ਨੇ ਵੀ ਕੋਰੋਨਾ ਮਹਾਂਮਾਰੀ ਵਿੱਚ ਆਪਣੇ ਮਾਤਾ-ਪਿਤਾ ਨੂੰ ਗੁਆਉਣ ਵਾਲੇ ਬੱਚਿਆਂ ਦੇ ਪਾਲਣ-ਪੋਸ਼ਣ ਨੂੰ ਲੈ ਕੇ ਯੋਜਨਾ ਬਣਾਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਅਨਾਥ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਿੱਤੀ ਸਹਾਇਤਾ ‘ਮੁੱਖ ਮੰਤਰੀ ਬਾਲ ਸੇਵਾ ਯੋਜਨਾ ਰਾਹੀਂ ਦਿੱਤੀ ਜਾਏਗੀ।
ਇਹ ਵੀ ਦੇਖੋ: ਅਭੈ ਚੌਟਾਲਾ ਨੇ ਰਗੜ ਦਿੱਤਾ ਦੀਪ ਸਿੱਧੂ, ਕਿਹਾ ਸੰਘ ਦੇ ਇਸ਼ਾਰੇ ‘ਤੇ ਹਿੰਦੂ-ਸਿੱਖ ਫੁੱਟ ਪਵਾ ਰਿਹਾ!