Haryana farmers protest: ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਲਗਾਤਰ ਜਾਰੀ ਹੈ। ਪੰਜਾਬ ਵੱਲੋਂ ਪੰਜਾਬ ਦੇ ਕਿਸਾਨ ਸੰਭੂ ਬਾਰਡਰ ‘ਤੇ ਲਗਾਤਾਰ ਡਟੇ ਹੋਏ ਹਨ। ਅੰਬਾਲਾ ਵਿੱਚ ਸਾਡੇ ਪੱਤਰਕਾਰ ਨੇ ਇਸ ਸੰਘਰਸ਼ ਬਾਰੇ ਕੁਝ ਆਮ ਲੋਕਾਂ ਨਾਲ ਗੱਲਬਾਤ ਕੀਤੀ। ਆਮ ਸ਼ਹਿਰੀ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਜੋ ਬਿੱਲ ਸੰਸਦ ਵਿੱਚ ਪਾਸ ਕੀਤੇ ਗਏ ਹਨ ਉਹ ਆਪਸੀ ਸਹਿਮਤੀ ਨਾਲ ਪਾਸ ਕੀਤੇ ਗਏ ਹਨ। ਜੋ ਲਾਗੂ ਹੋ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਵੱਲੋਂ ਭੜਕਾਇਆ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਸਰਕਾਰ ਸਭ ਦਾ ਸੋਚਦੀ ਹੈ ਤੇ ਕਿਸੇ ਦਾ ਕੁਝ ਵਿਗਾੜਨਾ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥ-ਵਿਵਸਥਾ ਵੀ ਇਸ ਵਿੱਚ ਬਹੁਤ ਮਹੱਤਵਪੂਰਨ ਹੈ , ਜਿਸ ਕਾਰਨ ਲੋਕਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਦੀ ਕੁਰਬਾਨੀ ਦੇਣੀ ਪੈਂਦੀ ਹੈ।
ਇਸ ਬਾਰੇ ਜਦੋਂ ਹੋਰ ਕੁਝ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰ ਕੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਖੱਟਰ ਸਰਕਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਇੱਕੋ ਜਿਹੀਆਂ ਹਨ। ਕੋਈ ਵੀ ਸਰਕਾਰ ਕਿਸੇ ਦਾ ਕੁਝ ਨਹੀਂ ਸੋਚਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਸਭ ਤੋਂ ਵੱਧ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਲੀਡਰਸ਼ਿਪ ਬਹੁਤ ਮਜ਼ਬੂਤ ਹੈ। ਜਿਸ ਕਾਰਨ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ, ਜਦਕਿ ਹਰਿਆਣਾ ਵਿੱਚ ਲੀਡਰਸ਼ਿਪ ਦੀ ਬਹੁਤ ਘਾਟ ਹੈ।