ਇੱਕ ਪਾਸੇ ਜਿੱਥੇ ਦਿੱਲੀ ਦੇ ਬਾਰਡਰਾਂ ‘ਤੇ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਜੀਂਦ ਵਿੱਚ ਕਿਸਾਨਾਂ ਵੱਲੋਂ ਇੱਕ ਅਨੌਖਾ ਫ਼ਰਮਾਨ ਸੁਣਾਇਆ ਗਿਆ ਹੈ ।
ਕਿਸਾਨਾਂ ਨੇ ਫਰਮਾਨ ਜਾਰੀ ਕਰਦਿਆਂ ਕਿਹਾ ਕਿ ਭਾਜਪਾ ਅਤੇ ਜੇਜੇਪੀ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਕੋਈ ਵੀ ਸਬੰਧ ਨਹੀਂ ਰੱਖੇਗਾ । ਭਾਜਪਾ ਆਦਿ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਨਾ ਹੀ ਕਿਸੇ ਮੁੰਡੇ ਦਾ ਵਿਆਹ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਕੁੜੀ ਦਾ। ਕਿਸਾਨਾਂ ਵੱਲੋਂ ਇਹ ਵੱਡਾ ਫੈਸਲਾ ਜੀਂਦ ਦੇ ਖਟਕੜ ਟੋਲ ਪਲਾਜ਼ਾ ‘ਤੇ ਸੈਂਕੜੇ ਕਿਸਾਨਾਂ ਦੀ ਹਾਜ਼ਰੀ ਵਿੱਚ ਲਿਆ ਗਿਆ ।
ਇਸ ਮਾਮਲੇ ਵਿੱਚ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਰਕਾਰ ਨੂੰ ਦਾਗ਼ੀ ਸਮਝਦੇ ਹਾਂ ਜਿਸ ਕਾਰਨ ਅਸੀਂ ਫੈਸਲਾ ਲਿਆ ਹੈ ਕਿ ਸਾਡਾ ਭਾਜਪਾ ਅਤੇ ਜੇਜੇਪੀ ਨਾਲ ਕੋਈ ਸਬੰਧ ਨਹੀਂ ਰਹੇਗਾ ।
ਜਿਸ ਤਰ੍ਹਾਂ ਕਿਸੇ ਵਿਅਕਤੀ ਦਾ ਪਿੰਡ ਵਿੱਚ ਹੁੱਕਾ-ਪਾਣੀ ਬੰਦ ਹੋਵੇ ਤਾਂ ਲੋਕ ਉਸ ਨਾਲ ਕੋਈ ਸਬੰਧ ਨਹੀਂ ਰੱਖਦੇ। ਇਸੇ ਤਰ੍ਹਾਂ ਕਿਸਾਨਾਂ ਦਾ ਭਾਜਪਾ ਅਤੇ ਜੇਜੇਪੀ ਨਾਲ ਕੋਈ ਸਬੰਧ ਨਹੀਂ ਰਹੇਗਾ । ਇਨ੍ਹਾਂ ਲੋਕਾਂ ਨਾਲ ਨਾ ਹੀ ਕਿਸੇ ਮੁੰਡੇ ਦਾ ਮੁੰਡੇ ਦਾ ਵਿਆਹ ਹੋਵੇਗਾ ਤੇ ਨਾ ਹੀ ਕਿਸੇ ਕੁੜੀ ਦਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਭਾਜਪਾ ਅਤੇ ਜੇਜੇਪੀ ਨੇਤਾਵਾਂ ਦੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੋਈ ਹੈ। ਇਸ ਲਈ ਪਾਬੰਦੀ ਦੇ ਬਾਅਦ ਆਗੂ ਨਹੀਂ ਆਉਂਦੇ ਅਤੇ ਜੇਕਰ ਕੋਈ ਆ ਵੀ ਜਾਂਦਾ ਹੈ ਤਾਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਜਾਂਦੇ ਹਨ। ਉਨ੍ਹਾਂ ਦਾ ਸਮਾਜਿਕ ਅਤੇ ਰਾਜਨੀਤਿਕ ਤੌਰ ‘ਤੇ ਬਾਈਕਾਟ ਕੀਤਾ ਗਿਆ ਹੈ। ਹੁਣ ਉਨ੍ਹਾਂ ਨਾਲ ਸਬੰਧ ਨਾ ਰੱਖਣ ਦਾ ਫਰਮਾਨ ਵੀ ਸੁਣਾ ਦਿੱਤਾ ਗਿਆ ।
ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ