ਹਰਿਆਣਾ ਵਿੱਚ ਜਲਦੀ ਹੀ ਛੜਿਆਂ ਨੂੰ ਪੈਨਸ਼ਨ ਮਿਲੇਗੀ। ਸੀਐੱਮ ਮਨੋਹਰ ਲਾਲ ਖੱਟਰ ਨੇ ਜਨ ਸੰਵਾਦ ਪ੍ਰੋਗਰਾਮ ਦੌਰਾਨ 60 ਸਾਲ ਦੇ ਬਜ਼ੁਰਗ ਦੀ ਮੰਗ ‘ਤੇ ਇਹ ਫੈਸਲਾ ਲਿਆ ਹੈ। 45 ਤੋਂ 60 ਸਾਲ ਦੀ ਉਮਰ ਦੇ ਛੜਿਆਂ ਨੂੰ ਇਸ ਦਾ ਲਾਭ ਮਿਲੇਗਾ । ਹਾਲਾਂਕਿ, ਪੈਨਸ਼ਨ ਸਿਰਫ ਉਨ੍ਹਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਤੋਂ ਘੱਟ ਹੋਵੇਗੀ। ਮੁੱਖ ਮੰਤਰੀ ਦਫ਼ਤਰ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਕ ਇਸ ਸਕੀਮ ਤੋਂ 1.25 ਲੱਖ ਅਣਵਿਆਹੇ ਲੋਕਾਂ ਨੂੰ ਪੈਨਸ਼ਨ ਦਾ ਲਾਭ ਮਿਲੇਗਾ।
ਇਸ ਸਬੰਧੀ ਮੁੱਖ ਮੰਤਰੀ ਪਹਿਲਾਂ ਹੀ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਹਰਿਆਣਾ ਸਰਕਾਰ ਇਸ ਯੋਜਨਾ ਨੂੰ ਇੱਕ ਮਹੀਨੇ ਦੇ ਅੰਦਰ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਹਰਿਆਣਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ।
ਇਹ ਵੀ ਪੜ੍ਹੋ: PM ਮੋਦੀ ਦੀ ਰਿਹਾਇਸ਼ ਦੇ ਉੱਪਰ ਦਿਖਿਆ ਡਰੋਨ, SPG ਤੇ ਪੁਲਿਸ ‘ਚ ਹੜਕੰਪ, ਤਲਾਸ਼ੀ ‘ਚ ਜੁਟੀ ਏਜੰਸੀਆਂ
ਦੱਸ ਦੇਈਏ ਕਿ ਹਰਿਆਣਾ ਵਿੱਚ ਮੌਜੂਦਾ ਸਮੇਂ ਵਿੱਚ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ। ਹਰਿਆਣਾ ਸਰਕਾਰ ਬੌਣੇ ਲੋਕਾਂ ਅਤੇ ਕਿੰਨਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ । ਇਸ ਦੇ ਨਾਲ ਹੀ ਸਰਕਾਰ ਵਲੋਂ 45 ਤੋਂ 60 ਸਾਲ ਤੱਕ 2,750 ਰੁਪਏ ਦੀ ਵਿੱਤੀ ਸਹਾਇਤਾ ਸਿਰਫ਼ ਧੀਆਂ ਵਾਲੇ ਮਾਪਿਆਂ ਵਿੱਚੋਂ ਕਿਸੇ ਇੱਕ ਦੀ ਮੌ.ਤ ਹੋਣ ‘ਤੇ ਦਿੱਤੀ ਜਾਂਦੀ ਹੈ। ਸਰਕਾਰੀ ਸੂਤਰਾਂ ਮੁਤਾਬਕ ਸਰਕਾਰ ਛੜਿਆਂ ਨੂੰ 2750 ਰੁਪਏ ਦੀ ਪੈਨਸ਼ਨ ਦੇ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: