ਹਰਿਆਣਾ ਵਿੱਚ 26 ਸਾਲਾਂ ਬਾਅਦ ਮਈ ਸਭ ਤੋਂ ਜ਼ਿਆਦਾ ਗਰਮ ਰਿਹਾ । ਸਿਰਸਾ ਵਿੱਚ ਦਿਨ ਦਾ ਤਾਪਮਾਨ 48.4 ਡਿਗਰੀ ਤੱਕ ਪਹੁੰਚ ਗਿਆ ਹੈ । ਇਸ ਤੋਂ ਪਹਿਲਾਂ 26 ਮਈ 1998 ਨੂੰ ਹਿਸਾਰ ਦਾ ਤਾਪਮਾਨ 48.8 ਡਿਗਰੀ ਦਰਜ ਕੀਤਾ ਗਿਆ ਸੀ । ਸੂਬੇ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 5.1 ਡਿਗਰੀ ਵੱਧ ਗਿਆ ਹੈ । ਉੱਥੇ ਹੀ ਦੂਜੇ ਪਾਸੇ ਸਿੱਖਿਆ ਵਿਭਾਗ ਨੇ ਹਰਿਆਣਾ ਦੇ ਸਾਰੇ ਸਕੂਲਾਂ ਵਿੱਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਪਿਛਲੇ 24 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ । ਨਾਰਨੌਲ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 6.3 ਡਿਗਰੀ ਵੱਧ ਹੈ, ਜਦਕਿ ਰੋਹਤਕ ਵਿੱਚ 5.8 ਡਿਗਰੀ ਅਤੇ ਅੰਬਾਲਾ ਵਿੱਚ 5.6 ਡਿਗਰੀ ਤਾਪਮਾਨ ਵੱਧ ਗਿਆ ਹੈ । ਮਈ ਮਹੀਨੇ ਵਿੱਚ ਆਮ ਨਾਲੋਂ 71% ਘੱਟ ਮੀਂਹ ਪਿਆ ਹੈ । ਫਿਲਹਾਲ ਮੀਂਹ ਦੀ ਸੰਭਾਵਨਾ ਘੱਟ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ ਵਿੱਚ ਰਾਤ ਨੂੰ ਪਾਰਾ ਵੱਧ ਸਕਦਾ ਹੈ। ਦਿਨ ਦੇ ਤਾਪਮਾਨ ਵਿੱਚ ਹੋਰ ਵਾਧਾ ਸੰਭਵ ਹੈ । 30 ਮਈ ਨੂੰ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਤਰਨਤਾਰਨ : ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ‘ਤੇ ਪਾਠੀ ਨੇ ਕੀਤਾ ਹਮਲਾ, ਇੱਕ ਦੀ ਮੌਤ, ਦੂਜਾ ਜ਼ਖਮੀ
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਨੋਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ । ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ । ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਦਾ 46 ਸਾਲ ਪੁਰਾਣਾ ਰਿਕਾਰਡ ਅੱਜ ਟੁੱਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਬੀਤੀ ਸ਼ਾਮ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ਼ 0.3 ਡਿਗਰੀ ਘੱਟ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਅਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: