haryana spekar and two mlas infected coronavirusਪੂਰੇ ਦੇਸ਼’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ।ਜਿਸਦੇ ਚਲਦਿਆਂ ਰੋਜ਼ਾਨਾ ਰਿਕਾਰਡ ਤੋੜ ਕੋਰੋਨਾ ਮਾਮਲੇ ਦਰਜ ਕੀਤੇ ਜਾਂਦੇ ਹਨ।ਦੇਸ਼’ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਲੱਖਾਂ ਦਾ ਅੰਕੜਾ ਪਾਰ ਕਰ ਚੁੱਕੀਆਂ ਹਨ।ਕੋਰੋਨਾ ਮਹਾਂਮਾਰੀ ਦੌਰਾਨ ਸਿਆਸੀ ਆਗੂਆਂ ਨੂੰ ਵੀ ਕਈ ਅਹਿਮ ਬੈਠਕਾਂ ਵੀਡੀਓ ਕਾਨਫਰੰਸ ਰਾਂਹੀ ਕਰਨੀਆਂ ਪੈ ਰਹੀਆਂ ਹਨ।ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ।ਜਿਸਦੇ ਚਲਦਿਆਂ ਕਈ ਦਿੱਗਜ਼ ਨੇਤਾ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ।
ਹਰਿਆਣਾ ਵਿਧਾਨ ਸਭਾ ਸੈਸ਼ਨ 26 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਜਾਂਚ ’ਚ ਸੋਮਵਾਰ ਯਾਨੀ ਕਿ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ। ਸੂਬੇ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਇਹ ਜਾਣਕਾਰੀ ਦਿੱਤੀ। ਵਿਜ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਸੂਨ ਸੈਸ਼ਨ ਤੋਂ ਪਹਿਲਾਂ ਸਪੀਕਰ ਕੋਰੋਨਾ ਪਾਜ਼ੇਟਿਵ ਆਏ ਹਨ, ਇਸ ਲਈ ਸੈਸ਼ਨ ਦੀ ਪ੍ਰਧਾਨਗੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਕਰਨਗੇ।ਵਿਜ ਨੇ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਵਿਧਾਇਕਾਂ, ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ਮੰਤਰੀਆਂ ਲਈ ਕੋਵਿਡ-19 ਦੀ ਜਾਂਚ ਕਰਾਉਣ ਜ਼ਰੂਰੀ ਕਰ ਦਿੱਤਾ ਗਿਆ ਹੈ। ਜਾਂਚ ਵਿਚ ਨੈਗੇਟਿਵ ਪਾਏ ਜਾਣ ’ਤੇ ਹੀ ਮੈਂਬਰਾਂ ਨੂੰ ਸੈਸ਼ਨ ’ਚ ਸ਼ਾਮਲ ਹੋਣ ਦਿੱਤਾ ਜਾਵੇਗਾ। ਸੈਸ਼ਨ ਸ਼ੁਰੂ ਹੋਣ ਤੋਂ ਤਿੰਨ ਦਿਨ ਪਹਿਲਾਂ ਦਾ ਕੋਵਿਡ-19 ਨੈਗੇਟਿਵ ਸਰਟੀਫ਼ਿਕੇਟ ਵੈਧ ਮੰਨਿਆ ਜਾਵੇਗਾ। ਇਸ ਤੋਂ ਪੁੁਰਾਣਾ ਸਰਟੀਫ਼ਿਕੇਟ ਹੋਣ ’ਤੇ ਸੈਸ਼ਨ ’ਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸੈਸ਼ਨ ਦੌਰਾਨ ਵਿਧਾਨ ਸਭਾ ਕੰਪਲੈਕਸ ’ਚ ਐਂਟਰੀ ਲਈ ਇਹ ਸਰਟੀਫ਼ਿਕੇਟ ਅਧਿਕਾਰੀਆਂ ਸਮੇਤ ਸਾਰਿਆਂ ਲਈ ਜ਼ਰੂਰੀ ਹੈ।