ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਰਾਮ ਰਹੀਮ ਦੀ ਪੈਰੋਲ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਡੇਰਾ ਮੁਖੀ ਦੀ ਪੈਰੋਲ ਵਿਰੁੱਧ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਇਸ ਦੌਰਾਨ ਟਿੱਪਣੀ ਕਰਦੇ ਹੋਏ ਹਾਈਕੋਰਟ ਨੇ ਪਟੀਸ਼ਨਰ ਨੂੰ ਸਵਾਲ ਕੀਤਾ ਹੈ ਕਿ ਇਕ ਇਨਸਾਨ ਦੇ ਖਿਲਾਫ ਦਾਇਰ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਕਿਵੇਂ ਮੰਨਿਆ ਜਾ ਸਕਦਾ ਹੈ। ਦੱਸ ਦੇਈਏ ਡੇਰਾ ਮੁਖੀ ਪਹਿਲਾਂ ਵੀ ਕਈ ਵਾਰ ਪੈਰੋਲ ‘ਤੇ ਬਾਹਰ ਆ ਚੁੱਕੇ ਹਨ। ਉਨ੍ਹਾਂ ਨੂੰ ਇਸ ਸਾਲ ਜੂਨ ਵਿੱਚ ਪੈਰੋਲ ਮਿਲੀ ਸੀ। ਇਸ ਤੋਂ ਪਹਿਲਾਂ ਫਰਵਰੀ ਵਿੱਚ ਵੀ ਉਨ੍ਹਾਂ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਸ ਸਮੇਂ ਦੌਰਾਨ, ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ Z+ ਪੱਧਰ ਦੀ ਸੁਰੱਖਿਆ ਪ੍ਰਦਾਨ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਚੰਡੀਗੜ੍ਹ ਦੇ ਸੀਨੀਅਰ ਵਕੀਲ ਐਚ.ਸੀ ਅਰੋੜਾ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੈਰੋਲ ਦਾ ਫਾਇਦਾ ਉਠਾ ਕੇ ਗੁਰਮੀਤ ਰਾਮ ਰਹੀਮ ਮੁੜ ਆਪਣੇ ਸ਼ਰਧਾਲੂਆਂ ਨੂੰ ਆਸ਼ੀਰਵਾਦ ਦੇ ਰਿਹਾ ਹੈ ਅਤੇ ਸਤਿਸੰਗ ਕਰ ਰਿਹਾ ਹੈ। ਐਚਸੀ ਅਰੋੜਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਪੈਰੋਲ ਦੇ ਨਿਯਮਾਂ ਦੇ ਖ਼ਿਲਾਫ਼ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਲਈ ਮਨਜ਼ੂਰੀ ਦੇ ਦਿੱਤੀ ਸੀ। ਲੇਕਿਨ ਕੋਰਟ ਨੇ ਉਨ੍ਹਾਂ ਦੀ ਇਹ ਪਟੀਸ਼ਨ ਖਾਰਜ ਕਰ ਦਿੱਤੀ ਹੈ।