Health Minister Satyendra Jain says: ਦੇਸ਼ ਵਿੱਚ ਕੋਰੋਨਾ ਦੇ ਰੋਜ਼ਾਨਾ ਸੰਕ੍ਰਮਣ ਦੇ ਮਾਮਲੇ ਲਗਾਤਾਰ 50 ਹਜ਼ਾਰ ਤੋਂ ਘੱਟ ਸਾਹਮਣੇ ਆ ਰਹੇ ਹਨ, ਪਰ ਦਿੱਲੀ ਵਿੱਚ ਮਾਮਲੇ ਲਗਾਤਾਰ ਵੱਧ ਰਹੇ ਹਨ । ਤਾਜ਼ਾ ਅੰਕੜਿਆਂ ਨੇ ਵੀ ਦਿੱਲੀ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ । ਇਸ ਸਬੰਧੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਦਿੱਲੀ ਵਿੱਚ ਕੋਵਿਡ-19 ਦਾ ਤੀਜਾ ਦੌਰ ਸਿਖਰ ’ਤੇ ਹੈ। ਜਲਦੀ ਹੀ ਮਾਮਲਿਆਂ ਵਿੱਚ ਕਮੀ ਆਉਣੀ ਸ਼ੁਰੂ ਹੋਵੇਗੀ । ਹਾਲ ਹੀ ਵਿੱਚ ਜੈਨ ਨੇ ਕਿਹਾ ਸੀ ਕਿ ਜੇ ਕੋਈ ਵਿਅਕਤੀ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਦੇ ਪੂਰੇ ਪਰਿਵਾਰ ਅਤੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਲਈ ਕੋਰੋਨਾ ਦੇ ਹੋਰ ਮਾਮਲੇ ਆ ਰਹੇ ਹਨ । ਦਿੱਲੀ ਵਿੱਚ ਪਹਿਲਾਂ ਇੱਕ ਸਕਾਰਾਤਮਕ ਵਿਅਕਤੀ ਦੇ 6-7 ਸੰਪਰਕਾਂ ਦੀ ਟਰੇਸਿੰਗ ਕੀਤੀ ਜਾ ਰਹੀ ਸੀ, ਹੁਣ ਇਹ ਗਿਣਤੀ 15 ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 40 ਪ੍ਰਤੀਸ਼ਤ ਬੈੱਡ ਅਜੇ ਵੀ ਭਰੇ ਹੋਏ ਹਨ। ਸਾਡੇ ਕੋਲ ਅਜੇ ਵੀ ਹਸਪਤਾਲਾਂ ਵਿੱਚ ਲਗਭਗ 9,500 ਬੈੱਡ ਉਪਲਬਧ ਹਨ।
ਦਰਅਸਲ, ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਰਿਕਾਰਡ ਦੇ ਮਰੀਜ਼ ਸਾਹਮਣੇ ਆਏ ਹਨ । ਸਿਹਤ ਵਿਭਾਗ ਦੇ ਅਨੁਸਾਰ ਮੰਗਲਵਾਰ ਨੂੰ ਇੱਕ ਹੀ ਦਿਨ ਵਿੱਚ 6725 ਸੰਕਰਮਿਤ ਮਰੀਜ਼ਾਂ ਦੇ ਮਿਲਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਰਾਜਧਾਨੀ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ ਨੂੰ ਪਾਰ ਕਰ ਗਈ ਹੈ । ਇਨ੍ਹਾਂ ਅੰਕੜੇ ਨੂੰ ਵੇਖਦਿਆਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਸਮੇਂ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਹੈ। ਤੇ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।
ਸਤੇਂਦਰ ਜੈਨ ਨੇ ਕਿਹਾ ਕਿ ਲੋਕ ਬਹੁਤ ਲਾਪਰਵਾਹੀ ਕਰ ਰਹੇ ਹਨ। ਉੱਚ ਅਤੇ ਮੱਧ ਵਰਗ ਵਿੱਚ ਸਭ ਤੋਂ ਵੱਧ ਲੋਕ ਕੋਰੋਨਾ ਸੰਕ੍ਰਮਿਤ ਹੋ ਰਹੇ ਹਨ। ਉਨ੍ਹਾਂ ਨੇ ਕੋਵਿਡ ਹਸਪਤਾਲਾਂ ਵਿੱਚ ਬੈੱਡ ਨੂੰ ਲੈ ਕੇ ਕਿਹਾ ਕਿ ਹੁਣ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ । ਹਸਪਤਾਲਾਂ ਵਿੱਚ 60 ਪ੍ਰਤੀਸ਼ਤ ਬੈੱਡ ਖਾਲੀ ਹਨ। ਸਤੇਂਦਰ ਜੈਨ ਨੇ ਅੱਗੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ 80 ਫ਼ੀਸਦੀ ਆਈਸੀਯੂ ਬੈੱਡ ਕੋਵਿਡ ਲਈ ਰਾਖਵੇਂ ਕਰਨ ਲਈ ਸੁਪਰੀਮ ਕੋਰਟ ਜਾਣਗੇ।