ਦੁਨੀਆ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ । ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਅਲਰਟ ਮੋਡ ‘ਤੇ ਹੈ। ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਬੁੱਧਵਾਰ ਨੂੰ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਮੀਟਿੰਗ ਕਰਨਗੇ। ਉੱਥੇ ਹੀ ਦੂਜੇ ਪਾਸੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਮੰਗਲਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਹੈ । ਪੱਤਰ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਦੇ ਸਾਰੇ ਪਾਜ਼ੀਟਿਵ ਮਾਮਲਿਆਂ ਦੇ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਭੇਜੇ ਜਾਣ, ਤਾਂ ਜੋ ਕੋਰੋਨਾ ਦੇ ਵੈਰੀਐਂਟ ਦਾ ਪਤਾ ਲਗਾਇਆ ਜਾ ਸਕੇ।
ਭਾਰਤ ਵਿੱਚ ਕੋਰੋਨਾ ਦੇ ਰੋਜ਼ਾਨਾ 100 ਦੇ ਕਰੀਬ ਮਾਮਲੇ ਆ ਰਹੇ ਹਨ। ਪਰ ਚੀਨ, ਜਾਪਾਨ, ਦੱਖਣੀ ਕੋਰੀਆ, ਬ੍ਰਾਜ਼ੀਲ ਅਤੇ ਅਮਰੀਕਾ ਵਿੱਚ ਮਾਮਲੇ ਲਗਾਤਾਰ ਵੱਧ ਰਹੇ ਹਨ । ਕੇਂਦਰੀ ਸਿਹਤ ਸਕੱਤਰ ਨੇ ਰਾਜਾਂ ਨੂੰ ਕਿਹਾ ਹੈ ਕਿ ਖ਼ਤਰਾ ਅਜੇ ਟਲਿਆ ਨਹੀਂ ਹੈ । ਪਿਛਲੇ ਸਾਲ ਜੂਨ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸਾਰੇ ਜ਼ਰੂਰੀ ਉਪਾਅ ਅਪਨਾਉਣ ਲਈ ਕਿਹਾ ਗਿਆ ਹੈ । ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਨਿਗਰਾਨੀ ਜਾਰੀ ਹੈ, ਪਰ ਟੈਸਟਿੰਗ ਦੀ ਸਪੀਡ ਘੱਟ ਹੈ। ਆਉਣ ਵਾਲੇ ਸਮੇਂ ਵਿੱਚ ਕੁਝ ਹੋਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਮੋਟਾ ਅਨਾਜ ਘਟਾਏਗਾ ਪੰਜਾਬ ਪੁਲਿਸ ਦਾ ਮੋਟਾਪਾ! ਸਮੂਹ SSPs ਨੂੰ ਡਾਇਟ ਸਬੰਧੀ ਭੇਜੀ ਗਈ ਚਿੱਠੀ
ਚੀਨ ‘ਚ ਕੋਰੋਨਾ ਪਾਬੰਦੀਆਂ ਵਿੱਚ ਢਿੱਲ ਦੇਣ ਤੋਂ ਬਾਅਦ ਉੱਥੇ ਇਨਫੈਕਸ਼ਨ ਦੀ ਰਫਤਾਰ ਤੇਜ਼ੀ ਨਾਲ ਵਧ ਰਹੀ ਹੈ । ਸਥਿਤੀ ਇੰਨੀ ਗੰਭੀਰ ਹੈ ਕਿ ਹਸਪਤਾਲਾਂ ਦੇ ਬਾਹਰ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ, ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ । ਦਵਾਈਆਂ ਨਹੀਂ ਹਨ, ਜਿੱਥੇ ਵੀ ਹਨ ਲੰਬੀਆਂ ਲਾਈਨਾਂ ਲਗਾਈਆਂ ਜਾ ਰਹੀਆਂ ਹਨ । ਸ਼ਮਸ਼ਾਨ ਘਾਟ ਵਿੱਚ ਵੀ ਲਾਸ਼ਾਂ ਦੀ ਲਾਈਨ ਲੱਗੀਆਂ ਹੋਈਆਂ ਹਨ । ਬੀਜਿੰਗ ਵਿੱਚ 24 ਘੰਟੇ ਸਸਕਾਰ ਕੀਤਾ ਜਾ ਰਿਹਾ ਹੈ । ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਅੰਤਿਮ ਸਸਕਾਰ ਲਈ ਵੇਟਿੰਗ 2000 ਤੱਕ ਪਹੁੰਚ ਗਈ ਹੈ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹਰ ਰੋਜ਼ ਸੈਂਕੜੇ ਮਰੀਜ਼ ਮਰ ਰਹੇ ਹਨ । ਹਸਪਤਾਲਾਂ ਵਿੱਚ ਲਾਸ਼ਾਂ ਰੱਖਣ ਲਈ ਥਾਂ ਨਹੀਂ ਬਚੀ ਹੈ। ਅੰਤਿਮ ਸਸਕਾਰ ਲਈ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਅਮਰੀਕੀ ਵਿਗਿਆਨੀ ਅਤੇ ਮਹਾਂਮਾਰੀ ਵਿਗਿਆਨੀ ਐਰਿਕ ਫੀਗੇਲ-ਡਿੰਗ ਨੇ ਚੇਤਾਵਨੀ ਦਿੱਤੀ ਹੈ ਕਿ 90 ਦਿਨਾਂ ਵਿੱਚ ਚੀਨ ਦੀ 60% ਆਬਾਦੀ ਯਾਨੀ ਲਗਭਗ 800 ਮਿਲੀਅਨ ਲੋਕ ਕੋਰੋਨਾ ਨਾਲ ਸੰਕਰਮਿਤ ਹੋ ਸਕਦੇ ਹਨ ਤੇ 10 ਲੱਖ ਦੇ ਕਰੀਬ ਮੌਤਾਂ ਹੋਣ ਦਾ ਖਦਸ਼ਾ ਹੈ।
ਵੀਡੀਓ ਲਈ ਕਲਿੱਕ ਕਰੋ -: