ਦੇਸ਼ ਦੇ ਲੋਕਾਂ ਨੂੰ ਜਲਦ ਹੀ ਲਗਾਤਾਰ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਦੱਖਣ ਪੱਛਮੀ ਮਾਨਸੂਨ ਦੇ ਫਿਰ ਤੋਂ ਐਕਟਿਵ ਹੋਣ ਦੇ ਨਾਲ ਹੀ ਅਗਲੇ ਤਿੰਨ ਦਿਨਾਂ ਵਿੱਚ ਦੱਖਣ, ਪੱਛਮੀ ਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਕਰਨਾਟਕ, ਤਾਮਿਲਨਾਡੂ ਤੇ ਕੇਰਲ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਦਰਅਸਲ, IMD ਵੱਲੋਂ 7 ਤੋਂ 9 ਸਤੰਬਰ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਪੰਜਾਬ, ਜੰਮੂ -ਕਸ਼ਮੀਰ, ਰਾਜਸਥਾਨ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 2 ਘੰਟਿਆਂ ਵਿੱਚ ਰਾਜਧਾਨੀ ਦੇ ਕੁਝ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ 6 ਤੋਂ 7 ਸਤੰਬਰ ਵਿਚਾਲੇ ਦੱਖਣੀ ਓੜੀਸਾ, ਤਟੀ ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਦੱਖਣੀ ਛੱਤੀਸਗੜ੍ਹ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸਦੇ ਨਾਲ ਹੀ ਉੱਤਰ ਮਰਾਠਵਾੜਾ, ਉੱਤਰ ਮੱਧ ਮਹਾਰਾਸ਼ਟਰ, ਉੱਤਰੀ ਕੋਂਕਣ ਤੇ ਗੁਜਰਾਤ ਦੇ ਖੇਤਰ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….