Heavy rain lashes parts: ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ । ਸ਼ਨੀਵਾਰ ਤੜਕੇ ਤੋਂ ਹੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾ ਅਤੇ ਬਾਰਿਸ਼ ਹੋਣ ਲੱਗੀ । ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦਰਅਸਲ, ਮੌਸਮ ਵਿਭਾਗ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਅਗਲੇ ਦੋ ਘੰਟਿਆਂ ਵਿੱਚ ਹਰਿਆਣਾ ਦੇ ਹਿਸਾਰ, ਹਾਂਸੀ, ਜੀਂਦ, ਮਹਿਮ, ਭਿਵਾਨੀ ਅਤੇ ਰੋਹਤਕ ਦੇ ਨਾਲ-ਨਾਲ ਪੂਰੀ ਦਿੱਲੀ-ਐਨਸੀਆਰ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ, ਇਸ ਦੌਰਾਨ ਤੇਜ਼ ਹਵਾਵਾਂ 30-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ।
ਦਰਅਸਲ, ਰਾਸ਼ਟਰੀ ਰਾਜਧਾਨੀ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਪੈ ਰਹੀ ਹੈ। ਵੀਰਵਾਰ ਨੂੰ ਦਿੱਲੀ ਵਿੱਚ ਪਾਰਾ 46 ਡਿਗਰੀ ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਤਾਪਮਾਨ 37 ਤੋਂ 38 ਡਿਗਰੀ ਤੱਕ ਪਹੁੰਚ ਗਿਆ ‘ ਇਸ ਦੌਰਾਨ ਸ਼ੁੱਕਰਵਾਰ ਰਾਤ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਸੀ। ਇਸ ਦੌਰਾਨ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ।
ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਸੀ ਕਿ 22 ਜੂਨ ਤੋਂ ਪਾਰਾ 40 ਡਿਗਰੀ ਤੋਂ ਹੇਠਾਂ ਪਹੁੰਚ ਸਕਦਾ ਹੈ। ਹਾਲਾਂਕਿ, ਮੌਸਮ ਵਿਗਿਆਨੀਆਂ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਦਿੱਲੀ-ਐਨਸੀਆਰ ਵਿੱਚ ਦੱਖਣ ਪੱਛਮੀ ਮਾਨਸੂਨ ਦੇ ਸਰਗਰਮ ਹੋਣ ਦਾ ਕੋਈ ਸੰਕੇਤ ਨਹੀਂ ਹੈ । ਉਨ੍ਹਾਂ ਦੱਸਿਆ ਕਿ 22 ਤੋਂ 24 ਜੂਨ ਦੇ ਵਿਚਕਾਰ ਮਾਨਸੂਨ ਉੱਤਰ ਪ੍ਰਦੇਸ਼ ਦੇ ਹੋਰ ਇਲਾਕਿਆਂ ਵਿੱਚ ਫੈਲ ਜਾਵੇਗਾ । ਅਜਿਹੀ ਸਥਿਤੀ ਵਿੱਚ ਹਰਿਆਣਾ ਅਤੇ ਐਨਸੀਆਰ ਵਿੱਚ ਮਾਨਸੂਨ 25 ਜੂਨ ਤੱਕ ਹੀ ਪਹੁੰਚ ਜਾਵੇਗਾ ।