Heavy rain warning: ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਿਆ ਹੋਇਆ ਨਜ਼ਰ ਆ ਰਿਹਾ ਹੈ। ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਦੇ ਅਨੁਮਾਨਾਂ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਮੱਧ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਮੌਜੂਦਾ ਪੱਛਮੀ ਗੜਬੜੀ ਦਾ ਪ੍ਰਭਾਵ ਖ਼ਤਮ ਹੋ ਗਿਆ ਹੈ । ਇਸ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਤੂਫਾਨ ਦੀ ਸ਼ੁਰੂਆਤ ਹੋ ਗਈ, ਜੋ ਅੱਜ ਸ਼ਾਮ ਤੱਕ ਜਾਰੀ ਰਹੇਗੀ।
ਇਨ੍ਹਾਂ ਰਾਜਾਂ ਲਈ ਬਾਰਿਸ਼ ਚੇਤਾਵਨੀ
ਮੌਸਮ ਵਿਭਾਗ ਦੀ ਇੱਕ ਰਿਪੋਰਟ ਅਨੁਸਾਰ ਪੰਜਾਬ, ਚੰਡੀਗੜ੍ਹ ਰਾਜਸਥਾਨ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਝਾਰਖੰਡ, ਹਿਮਾਚਲ ਪ੍ਰਦੇਸ਼, ਉਤਰਾਖੰਡ ਵਿੱਚ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਰਾਜਾਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉੱਥੇ ਹੀ ਮਹਾਰਾਸ਼ਟਰ, ਛੱਤੀਸਗੜ, ਉੜੀਸਾ, ਕੇਰਲਾ ਅਤੇ ਜੰਮੂ-ਕਸ਼ਮੀਰ ਵਿੱਚ ਵੀ ਤੂਫਾਨ ਬਾਰੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਸਿੱਕਮ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਕੇਰਲ, ਕਰਨਾਟਕ, ਤਾਮਿਲਨਾਡੂ ਵਿੱਚ ਵੀ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਬਾਰਿਸ਼ ਤੇ ਬਰਫਬਾਰੀ ਦਾ ਅਲਰਟ
ਮੌਸਮ ਵਿਭਾਗ ਨੇ ਦੱਸਿਆ ਕਿ ਉਤਰਾਖੰਡ, ਹਿਮਾਚਲ ਸਮੇਤ ਪਹਾੜੀ ਰਾਜਾਂ ਵਿੱਚ ਵੀ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਇੱਕ ਰਿਪੋਰਟ ਦੇ ਅਨੁਸਾਰ ਨਵੀਂ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਇਸ ਦੇ ਨਾਲ ਲਗਦੇ ਜੰਮੂ-ਕਸ਼ਮੀਰ ਦੇ ਨੇੜੇ ਨਜ਼ਰ ਆ ਰਹੀ ਹੈ, ਜਿਸਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਪੈ ਰਿਹਾ ਹੈ।
ਇਹ ਵੀ ਦੇਖੋ: ਟਿਕਰੀ ਬਾਰਡਰ ‘ਤੇ ਤੇਜ਼ ਤੂਫ਼ਾਨ ਨੇ ਉਡਾਏ ਕਿਸਾਨਾਂ ਦੇ ਟੈਂਟ ਤੇ ਅਰਜ਼ੀ ਫਲੱਸ਼ਾਂ, ਭਾਰੀ ਨੁਕਸਾਨ