ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਤਬਾਹੀ ਮਚਾਈ ਹੈ ਅਤੇ ਹੁਣ ਤੱਕ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਵਿੱਚ 14 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਲਈ ਰੈੱਡ ਅਲਰਟ ਅਤੇ ਅੱਠ ਜ਼ਿਲ੍ਹਿਆਂ ਵਿੱਚ ਅਗਲੇ 48 ਘੰਟਿਆਂ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਉਤਰਾਖੰਡ ਵਿੱਚ 2 ਅਗਸਤ ਤੱਕ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ (30 ਜੁਲਾਈ) ਨੂੰ ਉੱਤਰਕਾਸ਼ੀ, ਦੇਹਰਾਦੂਨ, ਟਹਿਰੀ, ਪਉੜੀ, ਨੈਨੀਤਾਲ, ਬਾਗੇਸ਼ਵਰ ਅਤੇ ਪਿਥੌਰਾਗੜ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਸ ਸੰਬੰਧੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦੇਹਰਾਦੂਨ, ਨੈਨੀਤਾਲ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਸ਼ਨੀਵਾਰ ਅਤੇ ਐਤਵਾਰ ਲਈ ਪੀਲੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿੱਥੇ ਭਾਰੀ ਮੀਂਹ ਪੈ ਸਕਦਾ ਹੈ।
ਦੇਖੋ ਵੀਡੀਓ : Jalandhar ਪਹੁੰਚ ਕੇ ਪਾਰਟੀ ਆਗੂਆਂ ਤੇ ਵਰਕਰਾਂ ਦਰਮਿਆਨ ਖੂਬ ਗੱਜਿਆ Sidhu