Heavy snowfall in Kashmir: ਪੱਛਮੀ ਗੜਬੜ ਦੀਆਂ ਦੋ ਧਾਰਾਵਾਂ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ਖ਼ਾਸਕਰ ਪੱਛਮੀ ਹਿਮਾਲਿਆਈ ਖੇਤਰਾਂ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋਈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਬਾਰਿਸ਼ ਹੋਈ। ਜਿਸ ਕਾਰਣ ਇਨ੍ਹਾਂ ਇਲਾਕਿਆਂ ਵਿੱਚ ਮੁੜ ਸਰਦੀ ਦਾ ਮੌਸਮ ਮਹਿਸੂਸ ਹੋ ਰਿਹਾ ਹੈ। ਭਾਰੀ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਕਈ ਖੇਤਰਾਂ ਨਾਲ ਸੰਪਰਕ ਵੀ ਟੁੱਟ ਗਿਆ ਹੈ।
ਭਾਰੀ ਬਰਫਬਾਰੀ ਤੇ ਬਾਰਿਸ਼ ਦੌਰਾਨ ਕਸ਼ਮੀਰ ਘਾਟੀ ਵਿੱਚ ਇੱਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ । ਤੇਜ਼ ਵਰਖਾ ਦੌਰਾਨ ਸ਼੍ਰੀਨਗਰ ਸ਼ਹਿਰ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ।
ਦੱਸ ਦੇਈਏ ਕਿ ਭਾਰਤ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। IMD ਅਨੁਸਾਰ ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਬੁੱਧਵਾਰ ਤੇ ਵੀਰਵਾਰ ਯਾਨੀ 10 ਮਾਰਚ ਤੋਂ 11 ਮਾਰਚ ਤੱਕ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 11 ਅਤੇ 12 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ ਅਤੇ ਹੋਰ ਆਸ ਪਾਸ ਦੇ ਰਾਜਾਂ ਵਿੱਚ ਬਾਰਿਸ਼ ਹੋ ਸਕਦੀ ਹੈ।
ਇਹ ਵੀ ਦੇਖੋ: ED ਦੀ ਰੇਡ ਤੋਂ ਬਾਅਦ Sukhpal Khaira ਦਾ ਵੱਡਾ ਬਿਆਨ, “ਮੇਰੇ ਸਿਰ ਕਰੋੜਾਂ ਦਾ ਕਰਜ਼ਾ, ਮੈਂ ਤਾਂ ਆਪ …”