ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਜਿਸ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ। ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਸੰਗਤ ਲਈ ਖੋਲ੍ਹ ਦਿੱਤੇ ਜਾਣਗੇ।
ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਵੀਰਵਾਰ ਨੂੰ ਦੇਹਰਾਦੂਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਤੇ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਰਸਮੀ ਸੱਦਾ ਦਿੱਤਾ। ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।
ਇਹ ਵੀ ਪੜ੍ਹੋ: ਐਕਸ਼ਨ ‘ਚ ਮਾਨ ਸਰਕਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ PSPCL ਦੇ 7 ਅਧਿਕਾਰੀਆਂ ਸਣੇ 8 ਮੁਅੱਤਲ
ਇਸ ਤੋਂ ਅੱਗੇ ਬਿੰਦਰਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਰਾਜਪਾਲ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਵੀ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਵਾਸਤੇ ਹਰ ਸਾਲ ਸ਼ਰਧਾਲੂਆਂ ਦੀ ਗਿਣਤੀ ਵੱਧ ਰਹੀ ਹੈ ਤੇ ਇਸ ਵਾਸਤੇ ਰਿਹਾਇਸ਼ ਲਈ ਕਮਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੰਗਰ ਤੇ ਡਾਕਟਰੀ ਸਹਾਇਤਾ ਦੇ ਪ੍ਰਬੰਧਾਂ ਲਈ ਵੀ ਟਰੱਸਟ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਹਨ ।
ਵੀਡੀਓ ਲਈ ਕਲਿੱਕ ਕਰੋ -: